ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪਾਲਘਰ ਜ਼ਿਲੇ ਦੇ ਦਾਹਾਨੂ ਇਲਾਕੇ ‘ਚ ਮੁੰਬਈ-ਅਹਿਮਦਾਬਾਦ ਹਾਈਵੇਅ ‘ਤੇ ਹੋਏ ਕਾਰ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ।
ਕਾਸਾ ਪੁਲਿਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ-ਅਹਿਮਦਾਬਾਦ ਹਾਈਵੇਅ ‘ਤੇ ਮਹਾਲਕਸ਼ਮੀ ਪੁਲ ਨੇੜੇ ਤੜਕੇ 3.30 ਵਜੇ ਇਕ ਬੱਸ ਅਤੇ ਇਕ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਲਗਜ਼ਰੀ ਬੱਸ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਕਾਰ ਵਿੱਚ ਚਾਰ ਲੋਕ ਸਵਾਰ ਸਨ ਅਤੇ ਇਹ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਇਸ ਭਿਆਨਕ ਟੱਕਰ ਕਾਰਨ ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ਦੀ ਧੀ ਨੇ ਵਧਾਇਆ ਮਾਣ, ਇਟਾਲੀਅਨ ਨੇਵੀ ‘ਚ ਭਰਤੀ ਹੋਈ ਮਨਰੂਪ ਕੌਰ
ਪੁਲਿਸ ਅਨੁਸਾਰ ਕਾਰ ਚਾਲਕ ਨੇ ਵਾਹਨ ‘ਤੇ ਕੰਟਰੋਲ ਗੁਆਉਣ ਕਾਰਨ ਬੱਸ ਨਾਲ ਟਕਰਾ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਔਰਤ ਸਮੇਤ ਚਾਰੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋਵੇਂ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: