ਪੰਜਾਬ ਦੇ ਮਾਨਸਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 3 ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਪਿਕਅੱਪ ਟਰਾਲੇ ਤੇ ਬੁਲੇਟ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ ਤੇ ਹਾਦਸੇ ‘ਚ 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ ਹੋ ਜਾਣ ਦੀ ਖਬਰ ਹੈ।ਮ੍ਰਿਤਕਾਂ ‘ਚ ਕੈਨੇਡਾ ਦਾ PR ਨੌਜਵਾਨ ਵੀ ਸ਼ਾਮਿਲ ਹੈ ਤੇ ਹਾਦਸੇ ਮਗਰੋਂ ਪਿਕਅੱਪ ਟਰਾਲੇ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਪਿਕਅੱਪ ਗੱਡੀ ਨੇ ਮੋਟਰਸਾਈਕਲ ਨੌਜਵਾਨਾਂ ਨੂੰ ਦਰੜ ਦਿੱਤਾ। ਇਕ ਨੌਜਵਾਨ ਜੋ ਕਿ ਕੈਨੇਡਾ ਦਾ PR ਸੀ ਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਸੀ ਤੇ ਆਪਣੇ ਦੋਸਤ ਨਾਲ ਕਿਸੇ ਕੰਮ ਨੂੰ ਲੈ ਕੇ ਬਾਹਰ ਗਿਆ ਸੀ। ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਨੇ ਕਦੇ ਵਾਪਸ ਘਰ ਨਹੀਂ ਮੁੜਨਾ।
ਇਹ ਵੀ ਪੜ੍ਹੋ : ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਨੂੰ ਵੱਡਾ ਝ.ਟ/ਕਾ, ਬਠਿੰਡਾ ਕੋਰਟ ਨੇ ਹਾਜ਼ਰੀ ਮੁਆਫ਼ੀ ਦੀ ਅਰਜ਼ੀ ਕੀਤੀ ਰੱਦ
ਪਿਕਅੱਪ ਟਰਾਲੇ ਦਾ ਚਾਲਕ ਵੀ ਮੌਕੇ ਤੋਂ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨਾਂ ਦੀ ਉਮਰ ਮਹਿਜ਼ 25 ਤੋਂ 26 ਸਾਲ ਦੀ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:
























