ਅਬੋਹਰ-ਮਲੋਟ ਰੋਡ ਗੋਬਿੰਦਗੜ੍ਹ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਹੋਈ ਗਈ ਜਿਸ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਨਾਜ਼ਿਮ ਵਜੋਂ ਹੋਈ ਹੈ। ਜ਼ਖਮੀ ਅਮਨ ਨੂੰ ਹਸਪਤਾਲ ਰੈਫਰ ਕੀਤਾ ਗਿਆ। ਸਦਰ ਪੁਲਿਸ ਜਾਂਚ ਕਰ ਰਹੀ ਹੈ। ਮੋਟਰਸਾਈਕਲ ਸਵਾਰ ਨਾਜ਼ਿਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੇ ਪਿੱਛੇ ਬੈਠਾ ਅਮਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ, ਦੋਵਾਂ ਨੂੰ ਤੁਰੰਤ ਸਰਕਾਰੀ ਹਸਪਤਾਲ, ਅਬੋਹਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਨਾਜ਼ਿਮ ਨੂੰ ਮ੍ਰਿਤਕ ਐਲਾਨ ਦਿੱਤਾ। ਨਾਜ਼ਿਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਗੰਭੀਰ ਜ਼ਖਮੀ ਅਮਨ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉੱਚ ਮੈਡੀਕਲ ਸਹੂਲਤ ਲਈ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੇਂਦਰੀ ਬਜਟ ‘ਤੇ ਬੋਲੇ CM ਭਗਵੰਤ ਮਾਨ-‘ਇਸ ਵਾਰ ਵੀ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਬਜਟ’
ਘਟਨਾ ਦੀ ਸੂਚਨਾ ਮਿਲਣ ‘ਤੇ, 112 ਪੁਲਿਸ ਟੀਮ ਮੌਕੇ ‘ਤੇ ਪਹੁੰਚੀ । ਇਸ ਤੋਂ ਬਾਅਦ, ਸਦਰ ਪੁਲਿਸ ਸਟੇਸ਼ਨ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਮ੍ਰਿਤਕ ਨਾਜ਼ਿਮ ਦੋ ਛੋਟੇ ਬੱਚਿਆਂ ਦਾ ਪਿਤਾ ਸੀ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ, ਨਾਜ਼ਿਮ ਕੰਮ ਲਈ ਸਬਜ਼ੀਆਂ ਖਰੀਦਣ ਗਿਆ ਸੀ ਅਤੇ ਜਦੋਂ ਹਾਦਸਾ ਵਾਪਰਿਆ ਤਾਂ ਘਰ ਵਾਪਸ ਆ ਰਿਹਾ ਸੀ। ਇਸ ਹਾਦਸੇ ਨੇ ਪਰਿਵਾਰ ਵਿੱਚ ਦੁੱਖ ਦੀ ਲਹਿਰ ਫੈਲ ਗਈ, ਕਿਉਂਕਿ ਪਰਿਵਾਰ ਪਹਿਲਾਂ ਹੀ ਬਹੁਤ ਗਰੀਬ ਹੈ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਦੁਖੀ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -:
























