ਪਟਿਆਲਾ ‘ਚ ਕਰਨਲ ਤੇ ਉਸਦੇ ਪੁੱਤ ਨਾਲ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਪੀੜਤ ਪਰਿਵਾਰ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਕਰਨਲ ਦਾ ਪਰਿਵਾਰ ਵਲੋਂ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ 22 ਮਾਰਚ ਨੂੰ DC ਦਫ਼ਤਰ ਬਾਹਰ ਪੱਕਾ ਮੋਰਚਾ ਲਗਾਇਆ ਜਾਵੇਗਾ।
ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਮਾਮਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਪੀੜਤ ਪਰਿਵਾਰ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰੇਗਾ। ਉਨ੍ਹਾਂ ਨੇ ਰਾਜਪਾਲ ਕੋਲ ਮਿਲਣ ਲਈ ਸਮਾਂ ਮੰਗਿਆ ਹੈ।
ਦੱਸ ਦੇਈਏ ਕਿ 13-14 ਮਾਰਚ ਨੂੰ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਆਰਮੀ ਅਫਸਰ ਨਾਲ ਪੁਲਿਸ ਮੁਲਾਜ਼ਮਾਂ ਦੀ ਝੜਪ ਹੋਈ ਸੀ। ਇਸ ਦੌਰਾਨ ਆਰਮੀ ਅਫਸਰ ਦੇ ਉਸ ਦੇ ਪੁੱਤਰ ਦੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਰਕੇ ਦੋਵਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ।
ਇਹ ਵੀ ਪੜ੍ਹੋ : ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਗ੍ਰੇਨੇਡ ਹਮਲੇ ਦੇ ਦੂਜੇ ਮੁਲਜ਼ਮ ਦਾ ਕੀਤਾ ਐਨਕਾਊਂਟਰ
ਇਸ ਮਾਮਲੇ ਵਿਚ ਪਹਿਲਾਂ ਪੁਲਿਸ ਵਿਭਾਗ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਸੀ। ਘਟਨਾ ਵਿਚ ਸ਼ਾਮਲ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
