ਕਰਨਲ ਬਾਠ ਦੇ ਪਰਿਵਾਰ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ । ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਜਨਾਥ ਸਿੰਘ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ ਤੇ ਰੱਖਿਆ ਮੰਤਰੀ ਨੇ ਸਾਨੂੰ ਪੂਰੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਮੈਨੂੰ ਸਿਰਫ਼ ਇਨਸਾਫ਼ ਚਾਹੀਦਾ ਹੈ, ਅਸੀਂ ਪੰਜਾਬ ‘ਚੋਂ ਕ੍ਰਾਈਮ ਖ਼ਤਮ ਕਰਨਾ ਚਾਹੁੰਦੇ ਹਾਂ। ਮੈਂ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਨਾਲ ਹਮੇਸ਼ਾ ਖੜਾਂਗੀ”
ਇਹ ਵੀ ਪੜ੍ਹੋ : ਚਾਰਜ ਸੰਭਾਲਦੇ ਹੀ CP ਸਵਪਨ ਸ਼ਰਮਾ ਨੇ ਅਪਰਾਧੀਆਂ ਨੂੰ ਦਿੱਤੀ ਚੇਤਾਵਨੀ-“ਜ਼ੁਰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ”
ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਕੋਲੋਂ ਪੂਰੀ ਘਟਨਾ ‘ਤੇ ਇਨਸਾਫ਼ ਦੀ ਮੰਗ ਕੀਤੀ ਹੈ ਤੇ ਕਿਹਾ ਕਿ ਪੂਰੇ ਮਾਮਲੇ ਦੀ CBI ਤੋਂ ਜਾਂਚ ਕਰਵਾਈ ਜਾਵੇ। ਭਲਕੇ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਾਂਗੇ ਤੇ ਪੰਜਾਬ ਦੇ ਮੁੱਖ ਮੰਤਰੀ ‘ਤੇ ਮੈਨੂੰ ਪੂਰਾ ਵਿਸ਼ਵਾਸ ਹੈ।
ਵੀਡੀਓ ਲਈ ਕਲਿੱਕ ਕਰੋ -:
