ਲੁਧਿਆਣਾ : ਪੁਲਿਸ ਕਮਿਸ਼ਨਰ ਸ. ਨੌਨਿਹਾਲ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮਨਜ਼ੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੇ ਜਲੰਧਰ ‘ਚ ਤਾਇਨਾਤ ਦੋ PPS ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ
ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਹੈ। ਇਹ ਹੁਕਮ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।