ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ, 45 ਲੱਖ 19 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇਕ ਡ੍ਰੋਨ ਬਰਾਮਦ ਕੀਤਾ ਗਿਆ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਲਗਭਗ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਸਥਿਤ ਆਨੰਦ ਵਿਹਾਰ ਇਲਾਕੇ ਵਿਚ ਇਕ ਮਕਾਨ ਕਿਰਾਏ ‘ਤੇ ਲਿਆ ਹੋਇਆ ਸੀ ਜਿਥੇ ਉਹ ਹੈਰੋਇਨ ਨੂੰ ਸਟੋਰ ਕਰਦੇ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਇਲਾਕੇ ਵਿਚ ਨਾਕਾਬੰਦੀ ਕੀਤੀ ਤੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।
ਜਾਂਚ ਵਿਚ ਸਾਹਮਣੇ ਆਇਆ ਕਿ ਇਹ ਮੁਲਜ਼ਮ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ ਤੇ ਉਸ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕਰਦੇ ਸਨ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਦੇ ਸਬੰਧ ਵਿਦੇਸ਼ ਬੈਠੇ ਟੋਨੀ ਨਾਂ ਦੇ ਵਿਅਕਤੀ ਨਾਲ ਸਨ ਜੋ ਜਰਮਨੀ ਵਿਚ ਹੈ ਤੇ ਉਥੋਂ ਉਹ ਪੂਰਾ ਨੈਟਵਰਕ ਆਪ੍ਰੇਟ ਕਰਦਾ ਸੀ।
ਇਹ ਵੀ ਪੜ੍ਹੋ : ਅਬੋਹਰ : ਟਰਾਲੇ ਨੇ ਟ੍ਰੈਕਟਰ ਨੂੰ ਮਾ/ਰੀ ਜ਼ੋਰ.ਦਾਰ ਟੱ.ਕਰ, ਹਾ/ਦਸੇ ‘ਚ ਪਿਓ ਦੀ ਮੌ.ਤ, ਪੁੱਤ ਗੰਭੀਰ ਜ਼ਖਮੀ
ਫੜੇ ਗਏ ਮੁਲਜ਼ਮ ਅੰਮ੍ਰਿਤਸਰ ਤੇ ਤਰਨਤਾਰਨ ਦੇ ਰਹਿਣ ਵਾਲੇ ਹਨ। ਤਿੰਨਾਂ ਵਿਚੋਂ ਇਕ ਬੀ.ਕਾਮ ਪਾਸ ਹੈ। ਉਨ੍ਹਾਂ ਨੇ ਕਿਰਾਏ ‘ਤੇ ਮਕਾਨ ਲੈ ਕੇ ਉਸ ਵਿਚ ਨਸ਼ੇ ਦਾ ਕਾਰੋਬਾਰ ਸ਼ੁਰੂ ਕੀਤਾ। ਉਥੇ ਆਪਣੀ ਨਸ਼ੇ ਦੀ ਖੇਪ ਲੁਕਾ ਕੇ ਰੱਖਦੇ ਸਨ ਤੇ ਆਪਣੇ ਨੈਟਵਰਕ ਨੂੰ ਚਲਾਉਂਦੇ ਸਨ ਤਾਂ ਕਿ ਕਿਸੇ ਨੂੰ ਉਨ੍ਹਾਂ ‘ਤੇ ਸ਼ੱਕ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:
























