ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਇਕ ਵੱਡੇ ਕ੍ਰਾਸ ਬਾਰਡਰ ਨਾਰਕੋ-ਸਮਗਲਿੰਗ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 7 ਕਿਲੋ 630 ਗ੍ਰਾਮ ਹੈਰੋਇਨ ਅਤੇ 21800 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਸ਼ੁਰੂਆਤੀ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਦੁਬਈ ਵਿਚ ਬੈਠੇ ਇਕ ਹੈਂਡਲਰ ਦੇ ਸੰਪਰਕ ਵਿਚ ਸੀ। ਇਹ ਸੰਪਰਕ ਵਰਚੂਅਲ ਨੰਬਰਾਂ ਜ਼ਰੀਏ ਕੀਤਾ ਜਾ ਰਿਹਾ ਸੀ ਤਾਂ ਕਿ ਉਸ ਦੀ ਪਛਾਣ ਲੁਕੀ ਰਹੇ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹੀ ਦੁਬਈ ਆਧਾਰਿਤ ਹੈਂਡਲਰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਮੰਗਵਾਉਣ, ਪਿਕਅੱਪ ਲੋਕੇਸ਼ਨ ਤੈਅ ਕਰਨ ਤੇ ਅੱਗੇ ਦੀ ਸਪਲਾਈ ਚੇਨ ਨੂੰ ਨਿਰਦੇਸ਼ਿਤ ਕਰਨ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਇਹ ਹੈਂਡਲਰ ਕਈ ਹੋਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨਾਲ ਵੀ ਜੁੜਿਆ ਹੋਇਆ ਹੈ ਤੇ 43 ਕਿਲੋ ਹੈਰੋਇਨ ਦੀ ਬਰਾਮਦਗੀ ਵਾਲੇ ਇਕ ਵੱਡੇ NDPS ਮਾਮਲੇ ਵਿਚ ਉਸ ਦਾ ਨਾਂ ਸਾਹਮਣੇ ਆ ਚੁੱਕਾ ਹੈ।
ਇਹ ਵੀ ਪੜ੍ਹੋ : ਲਾਅ ਕਾਲਜ ‘ਚ ਕੁੜੀ ਨੂੰ ਗੋ/ਲੀ ਮਾ.ਰਨ ਵਾਲੇ ਮੁੰਡੇ ਦੀ ਮੌਤ, ਗੁਆਂਢੀ ਨੇ ਕਿਹਾ- “ਪ੍ਰਿੰਸ ਦਾ Character ਬਹੁਤ ਵਧੀਆ ਸੀ”
ਇਸ ਮਾਮਲੇ ਵਿਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਚ NDPS ਐਕਟ ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਨੈਟਵਰਕ ਦੇ ਅਗਲੇ ਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂਕਿ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ ਤੇ ਹੋਰ ਸ਼ਾਮਲ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਦੁਹਰਾਇਆ ਕਿ ਉਹ ਨਸ਼ਾ ਤਸਕਰੀ ਤੇ ਨਾਰਕੋ ਟੈਰਰ ਖਿਲਾਫ ਪੂਰੀ ਵਚਨਬੱਧਤਾ ਨਾਲ ਕਾਰਵਾਈ ਕਰ ਰਹੀ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਤੇ ਨੌਜਵਾਨਾਂ ਨੂੰ ਇਸ ਜਾਲ ਤੋਂ ਬਚਾਉਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
























