Confirmation of 2 : ਪਟਿਆਲਾ ਵਿਖੇ ਪਿਛਲੇ ਦੋ ਦਿਨਾਂ ਵਿਚ ਕੋਈ ਕੋਰੋਨਾ ਪਾਜੀਟਿਵ ਕੇਸ ਨਹੀਂ ਆਇਆ ਸੀ। ਉਥੇ 132 ਵਿਅਕਤੀਆਂ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 118 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2 ਦੀ ਰਿਪੋਰਟ ਪਾਜੀਟਿਵ ਆਈ ਹੈ। ਜਿਹੜੇ 2 ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਹਨ ਉਨ੍ਹਾਂ ਵਿਚੋਂ ਇਕ ਰਾਜਪੁਰਾ ਗਾਂਧੀ ਕਾਲੋਨੀ ਦਾ 24 ਸਾਲਾ ਨੌਜਵਾਨ ਹੈ ਤੇ ਦੂਜਾ ਸ਼ਿਵ ਕਾਲੋਨੀ ਦਾ ਰਹਿਣ ਵਾਲਾ 30 ਸਾਲਾ ਨੌਜਵਾਨ ਹੈ। ਇਨ੍ਹਾਂ ਵਿਚੋਂ ਸ਼ਿਵ ਕਾਲੋਨੀ ਵਾਲਾ ਵਿਅਕਤੀ ਕੁਝ ਦਿਨ ਪਹਿਲਾਂ ਮਹਾਰਾਸ਼ਟਰ ਤੋਂ ਰਾਜਪੁਰਾ ਵਿਖੇ ਵਾਪਸ ਆਇਆ ਸੀ। ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ। ਬਾਕੀ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਉਨ੍ਹਾਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਸੰਪਰਕ ਵਿਚ ਇਹ ਦੋਵੇਂ ਵਿਅਕਤੀ ਆਏ ਸਨ ਤਾਂ ਜੋ ਉਨ੍ਹਾਂ ਨੂੰ ਵੀ ਕੁਆਰੰਟਾਈਨ ਕੀਤਾ ਜਾ ਸਕੇ।
ਸਿਹਤ ਵਿਭਾਗ ਦੀ ਟੀਮ ਵਲੋਂ 192 ਸੈਂਪਲ ਲਏ ਗਏ ਸਨ। ਡਾ. ਮਲਹੋਤਰਾ ਨੇ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਵੀ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ 42 ਪੀ. ਸੀ. ਆਰ. ਸਵੈਬ ਸੈਂਪਲ ਲਏ ਗਏ ਹਨ ਤੇ 35 ਸੈਂਪਲ ਰਾਜਪੁਰਾ ਤੋਂ ਲਏ ਗਏ ਹਨ। ਇਨ੍ਹਾਂ ਦੀ ਰਿਪੋਰਟ ਆਉਣੀ ਅਜੇ ਪੈਂਡਿੰਗ ਹੈ। ਸੂਬੇ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 2037 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂ ਹਨ। ਹੁਣ ਤਕ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ 38 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਵਾਇਰਸ ਦੇ ਲਗਭਗ ਅੰਮ੍ਰਿਤਸਰ ‘ਚ 304, ਲੁਧਿਆਣਾ ‘ਚ 151, ਮੋਹਾਲੀ ‘ਚ 105, ਗੁਰਦਾਸਪੁਰ ‘ਚ 134, ਮਾਨਸਾ ‘ਚ 33, ਫਾਜ਼ਿਲਕਾ ‘ਚ 44, ਮੋਗਾ ‘ਚ 97, ਮੁਕਤਸਰ ‘ਚ 66, ਫਿਰੋਜ਼ਪੁਰ ‘ਚ 45, ਪਠਾਨਕੋਟ ‘ਚ 29, ਸੰਗਰੂਰ ‘ਚ97, ਰੂਪਨਗਰ ‘ਚ 67 ਕੇਸ ਸਾਹਮਣੇ ਆ ਚੁੱਕੇ ਹਨ।
ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਰਹੇ ਹਨ ਕਿ ਜੇਕਰ ਅਸੀਂ ਕੋਰੋਨਾ ਨੂੰ ਹਰਾਉਣਾ ਹੈ ਤਾਂ ਸਾਨੂੰ ਪ੍ਰਸ਼ਾਸਨ ਵਲੋਂ ਦਿੱਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਵਾਇਰਸ ਦੀ ਵਧਦੀ ਲਾਗ ਨੂੰ ਜਲਦ ਤੋਂ ਜਲਦ ਕੰਟਰੋਲ ਕੀਤਾ ਜਾ ਸਕੇ।