ਕਿਸਾਨਾਂ ਵੱਲੋਂ ਅੱਜ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਇੱਕ ਸਾਲ ਦੇ ਲੰਬੇ ਸੰਘਰਸ਼ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ‘ਤੇ ਹੋਈ ਜਿੱਤ ਲਈ ਵਧਾਈ ਦਿੱਤੀ।
ਦੱਸਣਯੋਗ ਹੈ ਕਿ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਪ੍ਰਧਾਨ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਪੰਜ ਮੁੱਖ ਮੰਗਾਂ ਨੂੰ ਲੈ ਕੇ ਸਰਕਾਰੀ ਚਿੱਠੀ ਸੰਯੁਕਤ ਕਿਸਾਨ ਮੋਰਚਾ ਨੂੰ ਭੇਜੀ ਹੈ, ਜਿਸ ਮਗਰੋਂ ਅੰਦੋਲਨ ਵਾਪਸੀ ‘ਤੇ ਸਹਿਮਤੀ ਬਣੀ ਹੈ।
ਇਹ ਵੀ ਪੜ੍ਹੋ : ‘ਸਰਕਾਰ ਨੇ ਜੇ ਸਾਲ ਪਹਿਲਾਂ ਸਾਡੀ ਸੁਣੀ ਹੁੰਦੀ ਤਾਂ 700 ਕਿਸਾਨ ਸ਼ਹੀਦ ਨਾ ਹੁੰਦੇ’- ਹਰਸਿਮਰਤ ਬਾਦਲ
ਕਿਸਾਨਾਂ ਨੇ ਘਰ ਵਾਪਸੀ ਸ਼ੁਰੂ ਕਰ ਦਿੱਤੀ ਹੈ। ਸਿੰਘੂ ਬਾਰਡਰ ਤੋਂ ਟੈਂਟ ਹਟਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਘਰਾਂ ਨੂੰ ਜਾਣ ਦੀ ਤਿਆਰੀ ਕਰ ਰਹੇ ਹਨ।