ਨਵਜੋਤ ਸਿੱਧੂ ਵੱਲੋਂ ਅੱਜ ਰਸਮੀ ਤੌਰ ‘ਤੇ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉਥੇ ਪ੍ਰਧਾਨਗੀ ਦਾ ਤਾਜ ਪਹਿਨਣ ਤੋਂ ਬਾਅਦ ਉਨ੍ਹਾਂ ਦਾ ਕਿਸਾਨਾਂ ਲਈ ਵੱਡਾ ਬਿਆਨ ਸਾਹਮਣੇ ਆਇਆ ਹੈ।
ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਲੋਕਾਂ ਦੀ ਸ਼ਕਤੀ ਲੋਕਾਂ ਨੂੰ ਵਾਪਸ ਦੇਣ ਲਈ ਪ੍ਰਧਾਨ ਵਜੋਂ ਮੇਰਾ ਪਹਿਲਾ ਮਿਸ਼ਨ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਰਾਜ ਦੇ ਹਰ ਸਰੋਤਾਂ ਦੀ ਵਰਤੋਂ ਕਰਨਾ ਹੈ।
ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕੀਤੀ ਉਹ ਸਿਰਫ ਐਮਐਸਪੀ ਅਤੇ ਕਾਲੇ ਕਾਨੂੰਨਾਂ ਵਿਰੁੱਧ ਲੜਨ ਲਈ ਹੀ ਨਹੀਂ ਸਗੋਂ ਸੂਬਾ ਕਿਸ ਤਰ੍ਹਾਂ ਕਿਸਾਨੀ ਹਿੱਤਾਂ ਨੂੰ ਬਿਹਤਰ ਸੇਵਾਵਾਂ ਦੇ ਸਕਦਾ ਹੈ, ਇਸ ਲਈ ਵੀ ਸਾਡੀ ਅਗਵਾਈ ਕਰਨ।
ਦੂਜੇ ਪਾਸੇ ਅੱਜ ਤਾਜਪੋਸ਼ੀ ਤੋਂ ਬਾਅਦ ਸਿੱਧੂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਵਿੱਤ ਮੰਤਰੀ ਮਨਪ੍ਰਿਤ ਬਾਦਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਇੱਕ ਫੋਟੋ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਿੱਧੂ ਨੂੰ ਜੱਫੀ ਪਾਈ ਹੋਈ ਹੈ।
ਇਹ ਵੀ ਪੜ੍ਹੋ : ਤਾਜਪੋਸ਼ੀ ਪ੍ਰੋਗਰਾਮ ਦੌਰਾਨ ਡੇਢ ਘੰਟਾ ਕੋਲ-ਕੋਲ ਬੈਠੇ ਪਰ ‘ਨਾ ਹੱਥ ਮਿਲੇ-ਨਾ ਦਿਲ’, ਸਿੱਧੂ ਨੇ ਕੈਪਟਨ ਨੂੰ ਕੀਤਾ ‘ਇਗਨੋਰ’
ਉਨ੍ਹਾਂ ਕਿਹਾ ਕਿ ਪ੍ਰਤੀਕ੍ਰਿਆਵਾਦੀ ਤਾਕਤਾਂ ਅਤੇ ਇਕ ਗੈਰ-ਜਿੰਮੇਵਾਰ ਕੇਂਦਰ ਸਰਕਾਰ ਵੱਲੋਂ ਪੈਦਾ ਕੀਤੀਆਂ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਸਮੇਂ ਮੁਸ਼ਕਲ ਸਮਾਂ ਆ ਜਾਂਦਾ ਹੈ। ਉਨ੍ਹਾਂ ਸਿੱਧੂ ਵਿੱਚ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਕਾਂਗਰਸ ਦਾ ਨਵਾਂ ਪ੍ਰਧਾਨ ਏਕਤਾ ਅਤੇ ਮਜ਼ਬੂਤੀ ਨਾਲ ਇਨ੍ਹਾਂ ਸਾਰੀਆਂ ਚੁਣੌਤੀਆਂ ‘ਤੇ ਕਾਬੂ ਪਾ ਲਏਗਾ।