ਕਾਂਗਰਸ ਪਾਰਟੀ ਵਿਚ ਇੱਕ ਵਾਰ ਫਿਰ ਤੋਂ ਘਮਾਸਾਨ ਸ਼ੁਰੂ ਹੋ ਗਿਆ ਹੈ। ਅੱਜ ਪਾਰਟੀ ਵੱਲੋਂ ਨਵੇਂ PPCC ਕਮੇਟੀ ਗਠਿਤ ਕੀਤੀ ਗਈ ਹੈ ਜਿਸ ਦਾ ਕੁਝ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਰਾਜਾ ਵੜਿੰਗ ਨੂੰ ਸੂਬਾ ਇੰਚਾਰਜ ਬਣਾਇਆ ਗਿਆ ਹੈ।
ਇਸ ‘ਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਤੇ ਭ੍ਰਿਸ਼ਟ ਦੱਸਿਆ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਉਹੀ ਇਨਸਾਨ ਹੈ, ਜਿਨ੍ਹਾਂ ਦਾ ਨਾਂ ਡਰੱਗ ਮਾਮਲੇ ਤੇ ਪੈਸਿਆਂ ਦੇ ਲੈਣ-ਦੇਣ ਵਿਚ ਆਉਣ ਤੋਂ ਬਾਅਦ ਉਹ ਝੁਕ ਗਏ ਸਨ। ਇਸ ਸਮੇਂ ਪੰਜਾਬ ਵਿਚ ਕਾਂਗਰਸ ਨੂੰ ਬਚਾਉਣ ਲਈ ਨਵਜੋਤ ਸਿੰਘ ਸਿੱਧੂ ਵਰਗੇ ਇਨਸਾਨ ਦੀ ਲੋੜ ਹੈ, ਜਿਸ ਨੇ ਨਿਰਸੁਆਰਥ ਸੇਵਾ ਕੀਤੀ। ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਾਉਣ ਤੋਂ ਚੰਗਾ ਸੀ ਕਿ ਕਿਸੇ ਅਨਜਾਣ ਬੰਦੇ ਨੂੰ ਪ੍ਰਧਾਨ ਬਣਾ ਦਿੱਤਾ ਜਾਂਦਾ।
ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਦਾ ਕਾਂਗਰਸ ਪ੍ਰਧਾਨ ਹਰੀਸ਼ ਚੌਧਰੀ ਨੇ ਸਖਤ ਨੋਟਿਸ ਲਿਆ ਹੈ ਅਤੇ ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਦਿਆਂ ਧੀਮਾਨ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਲੁਧਿਆਣਾ: ਆਟੋ ਚਾਲਕ ਦੇ ਮੁੰਡੇ ਨੇ IBPS PO ਦਾ ਪੇਪਰ ਕੀਤਾ ਕਲੀਅਰ, ਪੰਜਾਬ ਐਂਡ ਸਿੰਧ ਬੈਂਕ ‘ਚ ਮਿਲੀ ਨੌਕਰੀ
ਧੀਮਾਨ ਤੋਂ ਇਲਾਵਾ ਦੋ ਹੋਰ ਚਿਹਰੇ ਸਿੱਧੂ ਦੇ ਸਮਰਥਨ ਵਿਚ ਦਿਖੇ। ਸਿੱਧੂ ਦੇ ਸਾਬਕਾ ਸਲਾਹਕਾਰ ਸੁਰਿੰਦਰ ਢੱਲਾ ਨੇ ਕਿਹਾ ਕਿ ਸਿੱਧੂ ਨੂੰ ਪੰਜਾਬ ਵਿਚ ਕਦੇ ਫ੍ਰੀ ਹੈਂਡ ਨਹੀਂ ਦਿੱਤਾ ਗਿਆ ਗਿਆ। ਉਹ ਅੰਦਰੂਨੀ ਕਲੇਸ਼ ਦਾ ਸ਼ਿਕਾਰ ਹੋ ਗਏ। ਦੂਜੇ ਪਾਸੇ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਵੀ ਇਨ੍ਹਾਂ ਸ਼ਬਦਾਂ ਨੂੰ ਦੁਹਰਾਇਆ ਤੇ ਦੱਸਿਆ ਕਿ ਪੰਜਾਬ ਦੇ ਵਰਕਰਾਂ ਵਿਚ ਨਾਰਾਜ਼ਗੀ ਹੈ ਕਿ ਸਿੱਧੂ ਨੂੰ ਪੰਜਾਬ ਵਿਚ ਫ੍ਰੀ ਹੈਂਡ ਨਹੀਂ ਦਿੱਤਾ ਗਿਆ। ਸਿੱਧੂ ਜੋ ਪੰਜਾਬ ਵਿਚ ਕਰਨਾ ਚਾਹੁੰਦੇ ਸਨ, ਉਹ ਕਰ ਹੀ ਨਹੀਂ ਸਕੇ।