ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਂ ਐਲਾਨੇ ਜਾ ਰਹੇ ਹਨ। ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਪਾਰਟੀ ਵੱਲੋਂ ਵੀ ਪੰਜਾਬ ਚੋਣਾਂ 2022 ਲਈ ਸੰਭਾਵਿਤ ਉਮੀਦਵਾਰਾਂ ਦੀ ਲਿਸਟ ਫਾਈਨਲ ਕਰ ਲਈ ਗਈ ਹੈ, ਜਿਸ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਇਸ ਦੌਰਾਨ 35 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਸਕਦੇ ਹਨ। ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਮੋਗਾ ਤੋਂ ਡਾ. ਹਰਜੋਤ ਕਮਲ, ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ, ਬਟਾਲਾ ਤੋਂ ਅਸ਼ਵਨੀ ਸੇਖੜੀ, ਬੱਸੀ ਪਠਾਣਾਂ ਤੋਂ ਗੁਰਪ੍ਰੀਤ ਸਿੰਘ ਜੀਪੀ, ਮਾਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ, ਕਾਦੀਆਂ ਤੋਂ ਫਤਿਹਜੰਗ ਸਿੰਘ ਬਾਜਵਾ, ਭੋਆ ਤੋਂ ਜੋਗਿੰਦਰਪਾਲ ਤੇ ਦੀਨਾਨਗਰ ਤੋਂ ਅਰੁਣਾ ਚੌਧਰੀ ਨੂੰ ਟਿਕਟ ਦਿੱਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸੂਤਰਾਂ ਮੁਤਾਬਕ ਉਥੇ ਹੀ ਅੰਮ੍ਰਿਤਸਰ ਪੱਛਮੀ ਤੋਂ ਰਾਜ ਕੁਮਾਰ ਵੇਰਕਾ ਨੂੰ, ਅੰਮ੍ਰਿਤਸਰ ਸੈਂਟਰਲ ਤੋਂ ਓ.ਪੀ. ਸੋਨੀ, ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ, ਅੰਮ੍ਰਿਤਸਰ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ, ਸ੍ਰੀ ਆਨੰਦਪੁਰ ਸਾਹਿਬ ਤੋਂ ਰਾਣਾ ਕੇਪੀ, ਲੁਧਿਆਣਾ ਪੂਰਬੀ ਤੋਂ ਸੰਜੀਵ ਤਲਵਾੜ, ਪਾਇਲ ਤੋਂ ਲਖਵੀਰ ਸਿੰਘ ਲੱਖਾ, ਜ਼ੀਰਾ ਤੋਂ ਕੁਲਬੀਰ ਸਿੰਘ ਜ਼ੀਰਾ, ਜਲੰਧਰ ਕੈਂਟ ਤੋਂ ਪਰਗਟ ਸਿੰਘ ਦੇ ਨਾਂ ਫਾਈਨਲ ਹੋਏ ਹਨ।
ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਹਾਈਕਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਾਂਝੀ ਲੀਡਰਸ਼ਿਪ ਹੇਠ ਚੋਣਾਂ ਲੜੀਆਂ ਜਾਣਗੀਆਂ।