Congress formed committees in : ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਪੰਜਾਬ ਸੂਬਾ ਕਾਂਗਰਸ ਕਮੇਟੀ ਵੱਲੋਂ ਬੁੱਧਵਾਰ ਨੂੰ 6 ਉਦਯੋਗਿਕ ਸ਼ਹਿਰਾਂ ਵਿਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਉਨ੍ਹਾਂ ਸ਼ਹਿਰਾਂ ਵਿਚ ਗਠਿਤ ਕੀਤੀਆਂ ਗਈਆਂ ਹਨ, ਜਿਥੇ ਮਜ਼ਦੂਰਾਂ ਦੀ ਗਿਮਤੀ ਵੱਧ ਹੈ, ਜਿਨ੍ਹਾਂ ਵਿਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਬਠਿੰਡਾ ਸ਼ਾਮਲ ਹਨ। ਇਨ੍ਹਾਂ ਸ਼ਹਿਰਾਂ ਵਿਚ ਕਾਂਗਰਸੀ ਸੰਸਦ ਮੈਂਬਰਾਂ ਨੂੰ ਇਨ੍ਹਾਂ ਕਮੇਟੀਆਂ ਦਾ ਚੇਅਰਮੈਨ ਬਣਾਇਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਗਠਿਤ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹੋਣਗੇ ਜਦਕਿ ਇਸ ਵਿਚ ਵਿਧਾਇਕ ਡਾ. ਰਾਜਕੁਮਾਰ ਵੇਰਕਾ, ਭਗਵੰਤ ਪਾਲ ਸਿੰਘ ਸੱਚਰ, ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਸੋਨੀਆ, ਜਲੰਧਰ ਲਈ ਗਠਿਤ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਸੰਤੋਖ ਚੌਧਰੀ, ਵਿਧਾਇਕ ਪਰਗਟ ਸਿੰਘ, ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਬਾਵਾ ਹੈਨਰੀ, ਮੇਅਰ ਜਗਦੀਸ਼ ਰਾਜਾ, ਟਰੱਸਟ ਚੇਅਰਮੈਨ ਦਲਜੀਤ ਆਹਲੂਵਾਲੀਆ, ਕਾਂਹਸ ਸ਼ਹਿਰੀ ਪ੍ਰਧਾਨ ਬਲਦੇਵ ਸਿੰਘ ਦੇਵ ਤੇ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਹੋਣਗੇ। ਲੁਧਿਆਣਾ ਵਿਚ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸੁਰਿੰਦਰ ਡਾਵਰ, ਰਣਜੀਤ ਤਲਵਾੜ, ਕੁਲਦੀਪ ਸਿੰਘ ਵੈਦ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਗਾਲਿਬ, ਟਰੱਸਟ ਚੇਅਰਮੈਨ ਰਮਨ ਸੁਬਰਾਮਨੀਅਮ ਤੇ ਕਮਲਜੀਤ ਸਿੰਘ ਕਰਵਲ ਹੋਣਗੇ।
ਉਨ੍ਹਾਂ ਅੱਗੇ ਦੱਸਦਿਆਂ ਕਿਹਾ ਕਿ ਪਟਿਆਲਾ ਦੀ ਕਮੇਟੀ ਵਿਚ ਚੇਅਰਪਰਸਨ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਨਿਰਮਲ ਸਿੰਘ, ਰਜਿੰਦਰ ਸਿੰਘ, ਮੇਅਰ ਸੰਜੀਵ ਬਿੱਟੂ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ, ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਤਲਾਲ ਬੰਗਾ ਅਤੇ ਹਰਿੰਦਰ ਸਿੰਘ ਮਾਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਸੰਗਰੂਰ ਵਿਚ ਇਸ ਕਮੇਟੀ ਦੇ ਚੇਅਰਮੈਨ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਬਣਾਇਆ ਗਿਆ ਹੈ, ਜਦੋਂਕਿ ਇਸ ਵਿਚ ਮੈਂਬਰਾਂ ਵਜੋਂ ਵਿਧਾਇਕ ਦਲਵੀਰ ਸਿੰਘ ਗੋਲਡੀ, ਜ਼ਿਲਾ ਕਾਂਗਰਸ ਪ੍ਰਧਾਨ ਰਜਿੰਦਰ ਰਾਜਾ, ਸ਼੍ਰੀਮਤੀ ਦਮਨਥਿੰਦ ਬਾਜਵਾ, ਅਜਾਇਬ ਸਿੰਘ ਰਾਟੌਲ ਅਤੇ ਟਰੱਸਟ ਚੇਅਰਮੈਨ ਨਰੇਸ਼ ਕੁਮਾਰ ਗਾਬਾ ਨੂੰ ਸ਼ਾਮਲ ਕੀਤਾ ਗਿਆ ਹੈ। ਬਠਿੰਡਾ ਵਿਚ ਕਮੇਟੀ ਦੇ ਚੇਅਰਮੈਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਣਾਇਆ ਗਿਆ ਹੈ ਤੇ ਮੈਂਬਰਾਂ ਵਿਚ ਵਿਧਾਇਕ ਪ੍ਰੀਤਮ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਦਾਵਨ, ਇੰਪਰੂਵਮੈਂਟ ਟਰੱਸਟ ਚੇਅਰਮੈਨ ਕੇਕੇ ਅਗਰਵਾਲ, ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਅਤੇ ਹਰਵਿੰਦਰ ਸਿੰਘ ਲਾਡੀ ਨੂੰ ਸ਼ਾਮਲ ਕੀਤਾ ਗਿਆ ਹੈ।