Congress high command makes Navjot : ਪੰਜਾਬ ਕਾਂਗਰਸ ਵਿੱਚ ਭਾਵੇਂ ਅਜੇ ਤੱਕ ਨਵਜੋਤ ਸਿੱਧੂ ਨੂੰ ਕੋਈ ਜਗ੍ਹਾ ਨਹੀਂ ਮਿਲ ਰਹੀ ਹੈ ਪਰ ਕਾਂਗਰਸ ਹਾਈਕਮਾਨ ਦੀਆਂ ਨਜ਼ਰਾਂ ਵਿੱਚ ਉਹ ਅੱਜ ਵੀ ਹੀਰੋ ਹਨ। ਹਾਈਕਮਾਨ ਨੂੰ ਉਨ੍ਹਾਂ ‘ਤੇ ਪੂਰਾ ਭਰੋਸਾ ਹੈ, ਉਹ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਪੰਜਾਬ ਤੋਂ ਦੋ ਨਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਵੀ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਉਨ੍ਹਾਂ ਨੇ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ਸੂਚੀ ਵਿੱਚ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਾਰਟੀ ਪ੍ਰੋਟੋਕਾਲ ਮੁਤਾਬਕ ਕਾਂਗਰਸ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਂ ਸ਼ਾਮਲ ਕਰਦੀ ਹੈ ਪਰ ਅਕਤੂਬਰ ਵਿੱਚ ਹੋਈਆਂ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਸਟਾਰ ਪ੍ਰਚਾਰਕ ਬਣਾਇਆ ਸੀ, ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਚੀ ਤੋਂ ਬਾਹਰ ਰਖਿਆ ਸੀ, ਜਦਕਿ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਤਾਂ ਸਟਾਰ ਪ੍ਰਚਾਰਕ ਬਣਾਇਆ ਗਿਆ ਸੀ ਪਰ ਨਵਜੋਤ ਸਿੱਧੂ ਨੂੰ ਬਾਹਰ ਰੱਖਿਆ ਗਿਆ ਸੀ। ਪੱਛਮੀ ਬੰਗਾਲ ਦੀਆਂ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਾਟ ਦਾ ਨਾਂ ਵੀ ਸ਼ਾਮਲ ਹੈ।