ਸੀਨੀਅਰ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਚ ਆਯੋਜਿਤ ਸਮਾਗਮ ਵਿਚ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਇਸ ਦੌਰਾਨ ਸੇਖੜੀ ਨੇ ਕਿਹਾ ਕਿ ਉਹ ਅੱਜ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਨਾਲ ਜੁੜ ਕੇ ਕਾਫੀ ਖੁਸ਼ ਹਨ। ਸੇਖੜੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਕਿਸੇ ਤਰ੍ਹਾਂ ਤਾਂ ਕੋਈ ਅਹੁਦਾ ਨਹੀਂ ਚਾਹੀਦਾ ਸਗੋਂ ਉਹ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ। ਉਹ ਪਾਰਟੀ ਦੇ ਸੱਚੇ ਸਿਪਾਹੀ ਦੀ ਤਰ੍ਹਾਂ ਆਪਣਾ ਕੰਮ ਕਰਦੇ ਰਹਿਣਗੇ।
ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਕਾਂਗਰਸ ਵਿਚ ਟੈਲੇਂਟ ਨੂੰ ਜਗ੍ਹਾ ਨਹੀਂ ਦਿੱਤੀ ਜਾਂਦੀ ਹੈ। ਇਸ ਲਈ ਸੁਨੀਲ ਜਾਖੜ ਦੀ ਅਗਵਾਈ ਵਿਚ ਸਾਰਾ ਟੈਲੇਂਟ ਇਥੇ ਭਾਜਪਾ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਵਿਚ ਸਿਰਫ ਕੁਰਸੀ ਦੀ ਲੜਾਈ ਰਹਿ ਗਈ ਹੈ ਤੇ ਪੰਜਾਬ ਲਈ ਕੋਈ ਨਹੀਂ ਸੋਚਦਾ। ਪੰਜਾਬ ਕਾਂਗਰਸ ਦੀ ਗੱਲ ਕਰੀਏ ਤਾਂ ਇਥੇ ਕਾਬਲੀਅਤ ਨਹੀਂ ਚੱਲਦੀ। ਇਥੇ ਸਿਰਫ ਪੈਸਾ ਚੱਲਦਾ ਹੈ। ਕਾਂਗਰਸ ਵੀ ਗੋਡੇ ਟੇਕ ਚੁੱਕੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੇਖੜੀ ਦਿੱਲੀ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਜੇਪੀ ਨੱਢਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਏ ਸਨ।
ਇਹ ਵੀ ਪੜ੍ਹੋ : ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਪਟਵਾਰੀ ਦਬੋਚਿਆ, ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੇ ਸੀ ਪੈਸੇ
ਸੇਖੜੀ ਨੇ ਪਹਿਲੀ ਵਾਰ 1985 ਵਿਚ ਬਟਾਲਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ। ਉਹ 2002 ਅਤੇ 2012 ਵਿਚ ਬਟਾਲਾ ਤੋਂ ਫਿਰ ਤੋਂ ਚੁਣੇ ਗਏ। 2002 ਵਿਚ ਉਨ੍ਹਾਂ ਨੂੰ ਸੈਰ-ਸਪਾਟਾ ਤੇ ਸੰਸਕ੍ਰਿਤ ਰਾਜ ਮੰਤਰੀ ਨਿਯੁਕਤ ਕੀਤਾ ਗਿਆ। 2009 ਵਿਚ ਉਨ੍ਹਾਂ ਨੂੰਪੰਜਾਬ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਉਹ ਉਨ੍ਹਾਂ 42 ਕਾਂਗਰਸੀ ਵਿਧਾਇਕਾਂ ਵਿਚੋਂ ਇਕ ਸਨ ਜਿਨ੍ਹਾਂ ਨੇ ਪੰਜਾਬ ਵਿਚ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਅਸੰਵਿਧਾਨਕ ਕਰਾਰ ਦਿੰਦੇ ਹੋਏ ਆਪਣਾ ਅਸਤੀਫਾ ਦੇ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: