Congress leader Partap Bajwa : ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਵੀਆਈਪੀ ਸੁਰੱਖਿਆ ਕਲੱਬ ਵਿਚ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਲਈ ਮਨਜ਼ੂਰੀ ਦਿੱਤੀ ਗਈ ਹੈ। ਜਿਸ ਅਧੀਨ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (CISF) ਨੂੰ ਸੌਂਪ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜ਼ੈਡ ਸ਼੍ਰੇਣੀ ਦੇ ਅਧੀਨ ਕਿਸੇ ਵਿਅਕਤੀ ਨੂੰ ਦੇਸ਼ ਵਿੱਚ ਕਿਤੇ ਵੀ ਇੱਕ ਪਾਇਲਟ ਅਤੇ ਇੱਕ ਐਸਕੋਰਟ ਵਾਹਨ ਦੇ ਨਾਲ ਨੇੜਲੀ ਸੁਰੱਖਿਆ ਦਿੱਤੀ ਜਾਂਦੀ ਹੈ। ਹੁਣ ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਕਰੀਬ 25 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੀਆਂ ਹਿਦਾਇਤਾਂ ਮੁਤਾਬਕ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬਾਜਵਾ ਨੂੰ ਕਾਂਗਰਸ ਸਰਕਾਰ ਦੇ ਸਮੇਂ ਮਿਲੀ ਸੁਰੱਖਿਆ ਨੂੰ ਜੁਲਾਈ 2019 ਵਿੱਚ ਵਾਪਸ ਲੈ ਲਿਆ ਗਿਆ ਸੀ ਤੇ ਹੁਣ ਇੱਕ ਸਾਲ ਬਾਅਦ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਦੇ ਕਾਂਗਰਸੀ ਨੇਤਾ ਨੂੰ ਦੁਬਾਰਾ ਇਹ ਸੁਰੱਖਿਆ ਪ੍ਰਦਾਨ ਕੀਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪ੍ਰਤਾਪ ਬਾਜਵਾ ਸਮੇਤ ਆਰਐਸਐਸ ਦੇ ਪੰਜ ਨੇਤਾਵਾਂ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ‘ਜ਼ੈੱਡ ਵਰਗ’ ਦੀ ਸੁਰੱਖਿਆ ਦਿੱਤੀ ਗਈ ਹੈ।