ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ 11 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ਟਲ ਗਈ ਹੈ। ਸੀਐਲਪੀ ਦੀ ਮੀਟਿੰਗ ਕੱਲ੍ਹ ਹੋਈ ਸੀ ਅਤੇ ਅੱਜ ਇਹ ਉਮੀਦ ਪ੍ਰਗਟਾਈ ਜਾ ਰਹੀ ਸੀ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੁਝ ਦੇਰ ਵਿਚ ਹੀ ਹੋ ਜਾਵੇਗਾ ਪਰ ਮੀਟਿੰਗ ਲਈ ਪਹੁੰਚੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਿਲਹਾਲ ਵਿਧਾਇਕ ਦਲ ਦੀ ਮੀਟਿੰਗ ਨੂੰ ਟਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਹਾਈ ਕਮਾਂਡ ‘ਤੇ ਨਿਰਭਰ ਕਰਦਾ ਹੈ। ਇਹ ਹਾਈ ਕਮਾਂਡ ਦਾ ਅਧਿਕਾਰ ਹੈ। ਹਾਈ ਕਮਾਂਡ ਦਾ ਕਹਿਣਾ ਹੈ ਕਿ ਸੀਐਲਪੀ ਦੀ ਇੱਕ ਹੋਰ ਮੀਟਿੰਗ ਦੀ ਕੋਈ ਲੋੜ ਨਹੀਂ ਹੈ।
ਹਾਈਕਮਾਨ ਵੱਲੋਂ ਸਿੱਧੇ ਹੀ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਨਵਾਂ CM ਬਣਾਉਣ ਦੀ ਮੰਗ ਰੱਖੀ ਹੈ ਤੇ ਅੰਬਿਕਾ ਸੋਨੀ ਨੇ ਪੰਜਾਬ ਦਾ ਸੀ. ਐੱਮ. ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਕੁਝ ਹੀ ਦੇਰ ਵਿਚ ਹਾਈਕਮਾਂਡ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਸਵੇਰੇ 11 ਵਜੇ ਹੋਵੇਗੀ ਬੈਠਕ, ਹੋ ਸਕਦਾ CM ਚਿਹਰੇ ਦਾ ਐਲਾਨ