Congress Miniter Meeting in Channi House : ਪੰਜਾਬ ਕਾਂਗਰਸ ਵਿੱਚ ਸਿਆਸੀ ਜੰਗ ਵਧਦੀ ਜਾ ਰਹੀ ਹੈ। ਅੱਜ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਦੇ ਘਰ ਕੈਪਟਨ ਤੋਂ ਨਾਰਾਜ਼ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਚੱਲ ਰਹੀ ਹੈ। ਇਸ ਵਿੱਚ ਸੁਖਜਿੰਦਰ ਰੰਧਾਵਾ, ਵਿਧਾਇਕ ਪਰਗਟ ਸਿੰਘ, ਨੱਥੂ ਰਾਮ, ਸੁਰਜੀਤ ਧੀਮਾਨ ਸਣੇ ਕਈ ਮੰਤਰੀ ਤੇ ਵਿਧਾਇਕ ਸ਼ਾਮਲ ਹਨ।
ਜਿਸ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਵਿਜੀਲੈਂਸ ਦੀ ਜਿਸ ਢੰਗ ਨਾਲ ਦੁਰਵਰਤੋਂ ਹੋ ਰਹੀ ਹੈ ਉਹ ਸੂਬੇ ਨੂੰ ਇੱਕ ਵੱਡੇ ਧਮਾਕੇ ਵੱਲ ਜਾ ਰਿਹਾ ਹੈ।
ਉਥੇ ਹੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਹਿਲਾ ਕਮਿਸ਼ਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਹ ਇੱਕ ਸੰਵਿਧਾਨਿਕ ਪੋਸਟ ਹੈ ਅਤੇ ਇਸ ਪੋਸਟ ‘ਤੇ ਜਦੋਂ ਕੋਈ ਕਾਬਜ਼ ਹੁੰਦਾ ਹੈ ਤਾਂ ਉਹ ਕਿਸੇ ਪਾਰਟੀ ਵਿਸ਼ੇਸ਼ ਦਾ ਮੈਂਬਰ ਨਹੀਂ ਰਹਿੰਦਾ। ਮਹਿਲਾ ਕਮਿਸ਼ਨ ਇਹ ਸਪੱਸ਼ਟ ਕਰੇ ਕਿ ਅੱਜ ਤੱਕ ਉਸ ਨੇ ਕਿੰਨੇ ਰੇਪ ਦੇ ਮਾਮਲਿਆਂ ‘ਚ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਪੀਕੇ ਦੀ ਆਵਾਜ਼ ਕੱਢ ਕੇ ਪੰਜਾਬ ਦੇ ਨੇਤਾਵਾਂ ਨਾਲ ਠੱਗੀ ਮਾਰਨ ਵਾਲਾ ‘ਮਾਸਟਰਮਾਈਂਡ’ ਕਾਬੂ
ਉਥੇ ਹੀ ਸੁਖਜਿੰਦਰ ਰੰਧਾਵਾ ਨੇ ਇਹ ਵੀ ਕਿਹਾ ਕਿ ਉਹ ਜੇਲ੍ਹ ਜਾਣ ਤੋਂ ਨਹੀਂ ਡਰਦੇ ਹਨ। ਜੇਲ੍ਹ ਇਨਸਾਨਾਂ ਲਈ ਹੀ ਬਣੀ ਹੋਈ ਹੈ। ਇੰਨਾ ਹੀ ਨਹੀਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜੇ ਵਿਜੀਲੈਂਸ ਤੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਉਹ ਖੁਦ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਜਾਣਗੇ।
ਦੂਜੇ ਪਾਸੇ ਪਰਗਟ ਸਿੰਘ ਨੇ ਵੀ ਮਹਿਲਾ ਕਮਿਸ਼ਨ ਦੇ ਭੁੱਖ ਹੜਤਾਲ ਦੇ ਬਿਆਨ ‘ਤੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਸੰਵਿਧਾਨਕ ਅਹੁਦੇ ‘ਤੇ ਕਾਬਜ਼ ਵਿਅਕਤੀ ਭੁੱਖ ਹੜਤਾਲ ਨਹੀਂ ਕਰਦੇ। ਦੱਸਣਯੋਗ ਹੈ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਮੀਟੂ ਮਾਮਲੇ ਵਿੱਚ ਚੰਨੀ ਖਿਲਾਫ ਮੋਰਚਾ ਖੋਲ੍ਹ ਲਿਆ ਹੈ ਅਤੇ ਇਸ ਮਾਮਲੇ ਵਿੱਚ ਕਾਰਵਾਈ ਨਾ ਹੋਣ ‘ਤੇ ਭੁੱਖ ਹੜਤਾਲ ‘ਤੇ ਬੈਠਣ ਦੀ ਚਿਤਾਵਨੀ ਦਿੱਤੀ ਹੈ।