Congress President Sunil Jakhar : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਕਈ ਕਾਂਗਰਸੀ ਨੇਤਾਵਾਂ ਨੇ ਸੋਸ਼ਲ ਮੀਡੀਆ ਜ਼ਰੀਏ ਕੇਂਦਰ ਸਰਕਾਰ ਤਰ ਆਮ ਲੋਕਾਂ ਦੀ ਆਵਾਜ਼ ਪਹੁੰਚਾਉਣ ਦੀ ਮੁਹਿੰਮ ਛੇਤੀ। ਸੁਨੀਲ ਜਾਖੜ ਵੀ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂਬਰੂ ਹੋਏ। ਉਨ੍ਹਾਂ ਨੇ ਆਮ ਲੋਕਾਂ ਨਾਲ ਜੁੜੀਆਂ ਮੰਗਾਂ ਕੇਂਦਰ ਸਰਕਾਰ ਸਾਹਮਣੇ ਰੱਖਦੇ ਹੋਏ ਐਲਾਨ ਕੀਤਾ ਕਿ ਹਾਲਾਤ ਸੁਧਰਨ ਤਕ ਕਾਂਗਰਸ ਪਾਰਟੀ ਗੁਰੂਗ੍ਰਾਮ ਤੋਂ ਦਰਭੰਗਾ ਤਕ ਮਾਰਚ ਕਰੇਗੀ।
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਪ੍ਰਵਾਸੀ ਮਜ਼ਦੂਰਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਕੇਂਦਰ ਤਕ ਪਹੁੰਚਾਏਗੀ ਅਤੇ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿਤਰਾ ਰਾਜਾਂ ਤਕ ਪਹੁੰਚਾਉਣ ਲਈ ਮੁਫਤ ਟ੍ਰੇਨ ਜਾਂ ਬੱਸ ਸੇਵਾ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਪੈਕੇਜ ਵਿਚ ਕਿਸਾਨਾਂ ਲਈ ਕੀ ਹੈ, ਇਸ ਬਾਰੇ ਮੁੱਖ ਮੰਤਰੀ ਜੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਬਾਦੀ ਦਾ ਲਗਭਗ 60 ਫੀਸਦੀ ਹਿੱਸਾ ਖੇਤੀ ‘ਤੇ ਨਿਰਭਰ ਹੈ ਪਰ ਫਿਰ ਵੀ ਕਿਸਾਨਾਂ ਲਈ ਕਿਸੇ ਤਰ੍ਹਾਂ ਦੀ ਰਾਹਤ ਦਾ ਵੀ ਪ੍ਰਬੰਧ ਨਹੀਂ ਕੀਤਾ ਗਿਆ ਸਗੋਂ ਹੁਣ ਉਨ੍ਹਾਂ ਕੋਲੋਂ ਬੰਬੀਆਂ ‘ਤੇ ਮੀਟਰ ਲਗਾ ਕੇ ਬਿੱਲ ਵਸੂਲਣ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਹਰੇਕ ਗਰੀਬ ਪਰਿਵਾਰ ਦੇ ਖਾਤੇ ਵਿਚ 10,000 ਰੁਪਏ ਜਾਰੀ ਕਰਨ ਦੀ ਵੀ ਮੰਗ ਕੀਤੀ ਕਿਉਂਕਿ ਲੌਕਡਾਊਨ ਕਾਰਨ ਹਰੇਕ ਕਿਸਾਨ ਨੂੰ ਆਰਥਿਕ ਤੰਗੀ ਤੋਂ ਗੁਜ਼ਰਨਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਵੀ ਰਾਹਤ ਪੈਕੇਜ ਵਿਚ ਥਾਂ ਦੇਣ ਦੀ ਅਪੀਲ ਕੀਤੀ ਜਿਸ ਨਾਲ ਉਨ੍ਹਾਂ ਨੂੰ ਆਪਣੇ ਕੰਮ ਧੰਦੇ ਨੂੰ ਸ਼ੁਰੂ ਕਰ ਵਿਚ ਕੁਝ ਵਿੱਤੀ ਮਦਦ ਮਿਲ ਸਕੇ।