ਕਾਂਗਰਸ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ, ਇਸ ਦੌਰਾਨ ਪੰਜਾਬ ਕਾਂਗਰਸ ਵੱਲੋਂ ਇਕਜੁੱਟਤਾ ਵਿਖਾਈ ਗਈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬੱਸ ਵਿੱਚ ਇਕੱਠੇ ਹੋ ਕੇ ਚੋਣ ਅਧਿਕਾਰੀ ਦੇ ਦਫ਼ਤਰ ਪੁੱਜੀ। ਇਸ ‘ਚ ਸਾਬਕਾ ਮੰਤਰੀ ਆਸ਼ੂ ਸੀਟ ਨਾ ਮਿਲਣ ‘ਤੇ ਖੜ੍ਹੇ ਹੋ ਗਏ।
ਇਸ ਮੌਕੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਮੰਤਰੀ ਅਵਤਾਰ ਸਿੰਘ ਹੈਨਰੀ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਫਿਲੌਰ ਦੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਣੇ ਕਈ ਵੱਡੇ ਆਗੂ ਹਾਜ਼ਰ ਸਨ।
ਨਾਮਜ਼ਦਗੀ ਭਰਨ ਤੋਂ ਬਾਅਦ ਜਿੱਤ ਦਾ ਸੰਕੇਤ ਦਿੰਦਿਆਂ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 2024 ਦੀਆਂ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੈ, ਜਿਸ ਤੋਂ 24 ਦੀ ਤਰੀਕ ਤੈਅ ਕੀਤੀ ਜਾਵੇਗੀ। ਜਲੰਧਰ ਤੋਂ ਕਰਮਜੀਤ ਕੌਰ ਚੌਧਰੀ ਸੰਸਦ ‘ਚ ਲੋਕਾਂ ਦੀ ਆਵਾਜ਼ ਬਣੇਗੀ।
ਇਹ ਵੀ ਪੜ੍ਹੋ : ‘ਜੱਜ ਨੇ ਮੈਨੂੰ ਢੀਠ ਕਿਹਾ, ਸਖਤੀ ਕੀਤੀ’, ਸਜ਼ਾ ‘ਤੇ ਰੋਕ ਲਈ ਰਾਹੁਲ ਗਾਂਧੀ ਦੀਆਂ ਦਲੀਲਾਂ
ਇਸ ਦੌਰਾਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਪਰਿਵਾਰ ਵੀ ਹੈ ਅਤੇ ਇੱਕ ਵਿਚਾਰਧਾਰਾ ਦੇ ਨਾਲ-ਨਾਲ ਇੱਕ ਸੋਚ ਵੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਇੱਕ ਬੰਦੇ ਨਾਲ ਨਹੀਂ, ਸਗੋਂ ਸਾਰਿਆਂ ਦੇ ਯੋਗਦਾਨ ਸਹਿਯੋਗ ਨਾਲ ਹੈ। ਉਹ ਸਭ ਇਕੱਠੇ ਹੋ ਕੇ ਪਾਰਟੀ ਦੇ ਨਾਰਾਜ਼ ਚੱਲ ਰਹੇ ਨੇਤਾਵਾਂ ਨੂੰ ਮਨਾਉਣ ਲਈ ਜਾਣਗੇ। ਉਨ੍ਹਾਂ ਨੂੰ ਮਨਾ ਕੇ ਪਾਰਟੀ ਦੇ ਕੰਮ ‘ਤੇ ਲਿਆਉਣਗੇ।
ਵੀਡੀਓ ਲਈ ਕਲਿੱਕ ਕਰੋ -: