Congress warns of repatriation of : ਭਾਰਤ ਦੇ ਕਈ ਸੂਬਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਟ੍ਰੇਨਾਂ ਰਾਹੀਂ ਸਰਕਾਰ ਦੇ ਖਰਚੇ ’ਤੇ ਵਾਪਿਸ ਆਪਣੇ ਰਾਜਾਂ ਨੂੰ ਭੇਜਿਆ ਜਾ ਰਿਹਾ ਹੈ। ਪੰਜਾਬ ਵਿਚ ਵੀ ਅਜਿਹੀਆਂ ਕਈ ਟ੍ਰੇਨਾਂ ਦੀ ਪ੍ਰਵਾਸੀ ਮਜ਼ਦੂਰਾਂ ਲਈ ਅਜਿਹੀਆਂ ਟ੍ਰੇਨਾਂ ਦੀ ਵਿਵਸਥਾ ਕੀਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਇਸ ਵਿਚ ਖਰਚੇ ਦਾ ਭਾਰ 85 ਫੀਸਦੀ ਕੇਂਦਰ ਸਰਕਾਰ ਅਤੇ 15 ਫੀਸਦੀ ਸਬੰਧਤ ਸੂਬਾ ਸਰਕਾਰ ਚੁੱਕ ਰਹੀ ਹੈ ਪਰ ਪੰਜਾਬ ਵਿਚ ਕੁਝ ਕਾਂਗਰਸੀ ਨੇਤਾਵਾਂ ਦੇ ਦਾਅਵੇ ਨਾਲ ਨਵਾਂ ਵਿਵਾਦ ਛਿੜਣ ਦੀ ਸੰਭਾਵਨਾ ਬਣ ਸਕਦੀ ਹੈ। ਸੋਮਵਾਰ ਨੂੰ ਕਾਂਗਰਸ ਦੇ ਸੀਨੀਅਰ ਵਿਧਾਇਕ ਤੇ ਨੌਜਵਾਨ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਠਿੰਡਾ ਰੇਲਵੇ ਸਟੇਸ਼ਨ ਰਾਹੀਂ ਟ੍ਰੇਨ ਵਿਚ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਪਰਚੇ ਵੰਡ ਕੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਯਾਤਰਾ ਦਾ ਸਾਰਾ ਖਰਚਾ ਕਾਂਗਰਸ ਅਤੇ ਸੋਨੀਆ ਗਾਂਧੀ ਵੱਲੋਂ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਉਤਰ ਪ੍ਰਦੇਸ਼, ਬਿਹਾਰ ਤੇ ਝਾਰਖੰਡ ਦੇ 2576 ਪ੍ਰਵਾਸੀ ਮਜ਼ਦੂਰਾਂ ਨੂੰ ਬਠਿੰਡਾ ਰੇਲਵੇ ਸਟੇਸ਼ਨ ਤੋਂ ਦੋ ਸਪੈਸ਼ਰ ਟ੍ਰੇਨਾਂ ਰਾਹੀਂ ਰਵਾਨਾ ਕੀਤਾ ਗਿਆ। ਇਸ ਦੌਰਾਨ ਰਾਜਾ ਵੜਿੰਗ ਤੇ ਹੋਰ ਕਾਂਗਰਸੀ ਨੇਤਾ ਵੀ ਰੇਲਵੇ ਸਟੇਸ਼ਨ ਪਹੁੰਚ ਗਏ। ਉਨ੍ਹਾਂ ਆਪਣੇ ਘਰਾਂ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਜ਼ਿਲਾ ਕਾਂਗਰਸ ਵੱਲੋਂ ਛਪਵਾਏ ਗਏ ਪਰਚੇ ਵੰਡੇ, ਜਿਨ੍ਹਾਂ ’ਤੇ ਲਿਖਿਆ ਸੀ ਕਿ ਇਸ ਮੁਸ਼ਕਲ ਦੌਰ ਵਿਚ ਕਾਂਗਰਸ ਨੇ ਵੀ ਪ੍ਰਵਾਸੀ ਮਜ਼ਦੂਰਾਂ ਦਾ ਹੱਥ ਫੜਿਆ ਹੈ। ਇਸ ਦੌਰਾਨ ਪਰਚੇ ਵੰਡਦੇ ਹੋਏ ਰਾਜਾ ਵੜਿੰਗ ਅਤੇ ਕਾਂਗਰਸੀ ਨੇਤਾ ਪ੍ਰਵਾਸੀ ਮਜ਼ਦੂਰਾਂ ਨੂੰ ਜ਼ੋਰ-ਜ਼ੋਰ ਨਾਲ ਕਹਿ ਰਹੇ ਸਨ ਕਿ ਤੁਹਾਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਪੈਸੇ ਖਰਚ ਕਰਕੇ ਵਾਪਿਸ ਭੇਜਿਆ ਜਾ ਰਿਹਾ ਹੈ। ਤੁਹਾਡਾ ਸਾਰਾ ਖਰਚਾ ਕਾਂਗਰਸ ਪਾਰਟੀ, ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਇਸ ਕੰਮ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਥੇ ਮੁਸਾਫਰਾਂ ਨੂੰ ਭੋਜਨ ਤੇ ਪਾਣੀ ਵੀ ਮੁਹੱਈਆ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਆਸ਼ੁਦੋਸ਼ ਤਿਵਾਰੀ ਤੇ ਹੋਰ ਨੇਤਾਵਾਂ ਨੇ ਕਾਂਗਰਸੀ ਨੇਤਾਵਾਂ ਵੱਲੋਂ ਸਿਹਰਾ ਲੈਣ ਦੀ ਸਿਆਸਤ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਿਸ ਭੇਜਣ ਲੈਣ ਦੀਸਿਆਸਤ ਤੇ 85 ਫੀਸਦੀ ਖਰਚਾ ਕੇਂਦਰ ਸਰਕਾਰ ਤੇ 15 ਫੀਸਦੀ ਖਰਚਾ ਸੂਬਾ ਸਰਕਾਰਾਂ ਕਰ ਰਹੀਆਂ ਹਨ।