ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਵਿਚ ਆਖਰੀ ਸਾਹ ਲਏ। ਉਨ੍ਹਾਂਦੇ ਜਾਣ ਨਾਲ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਹੈ ਕਿਉਂਕਿ ਉਨ੍ਹਾਂ ਦਾ ਪੰਜਾਬ ਤੇ ਚੰਡੀਗੜ੍ਹ ਨਾਲ ਡੂੰਘਾ ਰਿਸ਼ਤਾ ਰਿਹਾ ਹੈ।
ਸਾਬਕਾ ਪ੍ਰਧਾਨ ਮੰਤਰੀ ਦਾ ਪਰਿਵਾਰ ਵੰਡ ਸਮੇਂ ਪਾਕਿਸਤਾਨ ਤੋਂ ਭਾਰਤ ਆਇਆ ਸੀ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਆਪਣੀ ਸ਼ੁਰੂਆਤੀ ਪੜ੍ਹਾਈ ਕੀਤੀ ਸੀ। ਦੂਜੇ ਪਾਸੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਵਿਚ ਉਨ੍ਹਾਂ ਨੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ। ਉਹ ਸਾਲ 1957 ਤੋਂ ਲੈ ਕੇ 1965 ਤੱਕ ਪੀਯੂ ਵਿਚ ਪ੍ਰੋਫੈਸਰ ਦੇ ਅਹੁਦੇ ‘ਤੇ ਰਹੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਸਾਏ ਜਾ ਰਹੇ ਨਿਊ ਚੰਡੀਗੜ੍ਹ ਦੇ ਪਹਿਲੇ ਸਰਕਾਰੀ ਪ੍ਰਾਜੈਕਟ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਨ੍ਹਾਂ ਨੇ ਹੀ ਨੀਂਹ ਪੱਥਰ ਰੱਖਿਆ ਸੀ।
ਨਿਮਰ ਸੁਭਾਅ ਲਈ ਮਸ਼ਹੂਰ ਮਨਮੋਹਨ ਸਿੰਘ ਸਾਲ 2019 ਵਿਚ ਆਖਰੀ ਵਾਰ ਰਾਜਸਥਾਨ ਤੋਂ ਰਾਜ ਸਭਾ ਸਾਂਸਦ ਚੁਣੇ ਗਏ ਸਨ। ਉਨ੍ਹਾਂ ਦੀ ਪ੍ਰਾਪਰਟੀ ਦੀ ਗੱਲ ਕੀਤੀ ਜਾਵੇ ਤਾਂ ਰਾਜ ਸਭਾ ਵਿਚ ਦਿੱਤੇ ਗਏ ਐਫੀਡੈਵਿਟ ਮੁਤਾਬਕ ਮਨਮੋਹਨ ਸਿੰਘ ਕੋਲ ਕੁੱਲ 15 ਕਰੋੜ 77 ਲੱਖ ਦੀ ਜਾਇਦਾਦ ਹੈ। ਉਨ੍ਹਾਂ ਕੋਲ ਦਿੱਲੀਤੇ ਚੰਡੀਗੜ੍ਹ ਵਿਚ ਇਕ-ਇਕ ਮਕਾਨ ਵੀ ਹੈ। ਉਨ੍ਹਾਂ ਉਤੇ ਕੋਈ ਕਰਜ਼ ਨਹੀਂ ਸੀ।ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਗੁਰਸ਼ਰਨ ਕੌਰ ਦੇ ਇਲਾਵਾ ਤਿੰਨ ਧੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਪੈਣ ਨਾਲ ਬਦਲਿਆ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ, 3 ਦਿਨ ਸੰਘਣੀ ਧੁੰਦ ਦਾ ਅਲਰਟ
ਮੋਹਾਲੀ ਵਿਚ ਸਥਿਤ ਭਾਰਤੀ ਵਿਗਿਆਨ ਸਿੱਖਿਆ ਤੇ ਖੋਜ ਸੰਸਥਾ (IISER) ਦੇ ਪਿੱਛੇ ਵੀ ਇਕ ਦਿਲਚਸਪ ਕਹਾਣੀ ਹੈ। 2004 ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਨ। ਉਸ ਸਮੇਂ ਉਨ੍ਹਾਂ ਦੇ ਦੋਸਤ ਡਾ. ਕੇਸਰ ਸਿੰਘ ਨੇ ਪੱਤਰ ਲਿਖ ਕੇ ਪੰਜਾਬ ਵਿਚ IISER ਸਥਾਪਤ ਕਰਨ ਲਈ ਕਿਹਾ ਸੀ। ਆਪਣੇ ਦੋਸਤ ਦੇ ਕਹਿਣ ਦਾ ਸਨਮਾਨ ਕਰਦੇ ਹੋਏ ਡਾ. ਸਿੰਘ ਨੇ IISER ਨੂੰ ਪੰਜਾਬ ਨੂੰ ਇਸ ਸ਼ਰਤ ‘ਤੇ ਵੰਡਿਆ ਕਿ ਇਸ ਨੂੰ ਮੋਹਾਲੀ ਵਿਚ ਸਥਾਪਤ ਕੀਤਾ ਜਾਵੇ ਕਿਉਂਕਿ ਹਵਾਈ ਸੰਪਰਕ ਹੈ।
ਵੀਡੀਓ ਲਈ ਕਲਿੱਕ ਕਰੋ -: