ਇਕ ਪਾਸੇ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੇ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਇੱਕ ਹੋਰ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਪਿੰਡ ਖਟਕੜ ਕਲਾਂ ਤੋਂ ਇਹ ਬਿਆਨ ਆਇਆ ਹੈ।
ਜਸਵੰਤ ਸਿੰਘ ਨਾਂ ਦੇ ਵਿਅਕਤੀ ਨੇ ਇਹ ਵਿਵਾਦਿਤ ਬਿਆਨ ਦਿੱਤਾ ਹੈ। ਉਸ ਨੇ ਕਿਹਾ ਕਿ ਜਿਹੜਾ ਸਿਮਰਨਜੀਤ ਸਿੰਘ ਮਾਨ ਦੇ ਜੁੱਤੀ ਮਾਰ ਕੇ ਉਸ ਦੀ ਪੱਗ ਲਾਹ ਕੇ ਲਿਆਏਗਾ ਉਸ ਨੂੰ 5 ਲੱਖ 1 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਹਾਲਾਂਕਿ ਇਹ ਕਾਫੀ ਗਲਤ ਬਿਆਨ ਹੈ।
ਖਟਕੜ ਕਲਾਂ ਪਿੰਡ ਦੇ ਲੋਕਾਂ ਨੇ ਹਾਈਵੇ ਜਾਮ ਕਰਦੇ ਹੋਏ ਕਿਹਾ ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡ ਵਿਚ ਸਹੁੰ ਚੁੱਕ ਕੇ ਪਿੰਡ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਇਆ ਉਥੇ ਸਿਮਰਨਜੀਤ ਸਿੰਘ ਮਾਨ ਨੇ ਇਸ ਨਾਂ ਨੂੰ ਹੀ ਵੱਟਾ ਲਾ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਨੀੰ ਯਾਦ ਕਰਕੇ ਸਿਮਰਨਜੀਤ ਸਿੰਘ ਮਾਨ ਨੂੰ ਅਹਿਸਾਸ ਕਰਵਾਉਣ ਕਿ ਉਸ ਨੇ ਕਿਸ ਬਾਰੇ ਗਲਤ ਸ਼ਬਦ ਬੋਲੇ ਹਨ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੇ ਮਾਨ ਖਿਲਾਫ ਜਲੰਧਰ ਵਿਚ ਡੀਸੀ ਆਫਿਸ ਦੇ ਬਾਹਰ ਪ੍ਰਦਰਸ਼ਨ ਕਰਕੇ ਮਾਨ ਦਾ ਮਾਮਲਾ ਦਰਜ ਕਰਨ ਲਈ ਮੰਗ ਪੱਤਰ ਸੌਂਪਿਆ। ਭਾਜਪਾ ਨੇਤਾਵਾਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਪਹਿਲਾਂ ਵੀ ਵਿਵਾਦ ਖੜ੍ਹੇ ਕਰਦੇ ਰਹੇ ਹਨ। ਹੁਣ ਇਕ ਵਾਰ ਫਿਰ ਉਨ੍ਹਾਂ ਨੇ ਜਾਣਬੁਝ ਕੇ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ। ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ‘ਤੇ ਜੋ ਟਿੱਪਣੀ ਕੀਤੀ ਹੈ, ਉਸ ਲਈ ਉਹ ਮਾਫੀ ਮੰਗਣ। ਜਿਸ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਜਾਨ ਦੀ ਪ੍ਰਵਾਹ ਨਹੀਂ ਕੀਤੀ ਉਸ ਬਾਰੇ ਅਜਿਹੀ ਟਿੱਪਣੀ ਕਰਨਾ ਗਲਤ ਹੈ।
ਵੀਡੀਓ ਲਈ ਕਲਿੱਕ ਕਰੋ -: