ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦਿੱਲੀ ਵਿੱਚ 24 ਘੰਟਿਆਂ ਵਿੱਚ 15 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੀ ਰਾਜਧਾਨੀ ‘ਚ ਪਿਛਲੇ 24 ਘੰਟਿਆਂ ‘ਚ 15097 ਮਾਮਲੇ ਦਰਜ ਕੀਤੇ ਗਏ ਹਨ, ਜਦਕਿ 6 ਮਰੀਜ਼ਾਂ ਦੀ ਇਨਫੈਕਸ਼ਨ ਕਰਕੇ ਜਾਨ ਚਲੀ ਗਈ ਹੈ।
ਦਿੱਲੀ ਵਿੱਚ ਪਾਜ਼ੀਟਿਵਿਟੀ ਦਰ ਇਸ ਸਮੇਂ 15.34 ਪ੍ਰਤੀਸ਼ਤ ਹੈ। ਦਿੱਲੀ ਸਰਕਾਰ ਨੇ ਵਧਦੇ ਮਾਮਲਿਆਂ ਦੇ ਵਿਚਕਾਰ ਟੈਸਟਿੰਗ ਵੀ ਵਧਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ 98434 ਟੈਸਟ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਿੱਥੇ ਦਿੱਲੀ ਵਿੱਚ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਉੱਥੇ ਹੀ ਮੁੰਬਈ ਵਿੱਚ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ। ਦਿੱਲੀ ‘ਚ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 8 ਲੋਕਾਂ ਦੀ ਜਾਨ ਚਲੀ ਗਈ ਹੈ।
ਹਸਪਤਾਲਾਂ ‘ਚ ਬੈੱਡਾਂ ਦੀ ਹਾਲਤ ‘ਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਬੁੱਧਵਾਰ ਸਵੇਰ ਤੱਕ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ‘ਚ ਸਿਰਫ 782 ਬੈੱਡਾਂ ‘ਤੇ ਹੀ ਕੋਰੋਨਾ ਮਰੀਜ਼ ਦਾਖਲ ਸਨ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਹਸਪਤਾਲਾਂ ਵਿੱਚ ਦਾਖਲ ਹਨ, ਇਸ ਦਾ ਇਹ ਮਤਲਬ ਨਹੀਂ ਹੈ ਕਿ ਉਹ ਸਾਰੇ ਆਕਸੀਜਨ ਬੈੱਡ ਜਾਂ ਵੈਂਟੀਲੇਟਰ ‘ਤੇ ਹਨ। ਕੁਝ ਮਰੀਜ਼ ਆਮ ਬੈੱਡਾਂ ‘ਤੇ ਵੀ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਕਿਹਾ ਕਿ ਇਸ ਸਮੇਂ ਬਹੁਤ ਘੱਟ ਲੋਕ ਆਕਸੀਜਨ ਬੈੱਡ ‘ਤੇ ਹਨ। ਹਾਲਾਂਕਿ, ਸਰਕਾਰ ਹਸਪਤਾਲਾਂ ਵਿੱਚ ਬੈੱਡ ਵਧਾਉਣ ਦੀ ਤਿਆਰੀ ਕਰ ਰਹੀ ਹੈ। ਸਤੇਂਦਰ ਜੈਨ ਨੇ ਦੱਸਿਆ ਕਿ ਸਾਡੀਆਂ ਤਿਆਰੀਆਂ ਪਹਿਲਾਂ ਨਾਲੋਂ ਬਹੁਤ ਵਧੀਆ ਹਨ, ਪਹਿਲਾਂ ਹਸਪਤਾਲਾਂ ਵਿੱਚ ਕਰੀਬ 9 ਹਜ਼ਾਰ ਬੈੱਡ ਸਨ। ਹੁਣ ਇਹ ਗਿਣਤੀ 12 ਹਜ਼ਾਰ ਦੇ ਕਰੀਬ ਹੋ ਗਈ ਹੈ।