Corona bomb explodes in Muktsar : ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਇਸ ਦੇ ਪੀੜਤਾਂ ਦੀ ਗਿਣਤੀ ਰੁਕਣ ਦਾ ਨਾਂ ਹੀ ਨਹੀਂ ਲਿਆ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਦੇ ਵੱਡੀ ਗਿਣਤੀ ਵਿਚ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਜ਼ਿਲੇ ਵਿਚ ਕੁਲ 42 ਰਿਪੋਰਟਾਂ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਸਿਵਲ ਸਰਜਨ ਡਾ. ਐਚ. ਐਨ. ਸਿੰਘ ਵੱਲੋਂ ਕੀਤੀ ਗਈ ਹੈ। ਇਹ ਨਵੇਂ ਮਾਮਲੇ ਆਉਣ ਨਾਲ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 49 ਹੋ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਹੁਣ ਤੱਕ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਮੁਹੰਮਦ ਸਮਸਾ ਨਾਂ ਦਾ ਇਕ ਵਿਅਕਤੀ ਠੀਕ ਹੋ ਕੇ ਘਰ ਪਰਤ ਚੁੱਕਾ ਹੈ, ਜਦਕਿ ਬਾਕੀ 48 ਮਰੀਜ਼ਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ ਸੂਬੇ ਵਿਚ 21 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਕੁਲ ਮਾਮਲਿਆਂ ਦੀ ਗਿਣਤੀ 1101 ਤੱਕ ਪਹੁੰਚ ਗਈ ਹੈ। ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ 124, ਅੰਮ੍ਰਿਤਸਰ ਵਿਚ 208, ਲੁਧਿਆਣਾ ’ਚ 122, ਮੋਹਾਲੀ ’ਚ 94, ਪਟਿਆਲਾ ’ਚ 90, ਹੁਸ਼ਿਆਰਪੁਰ ’ਚ 84, ਤਰਨਤਾਰਨ ’ਚ 15, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 90, ਹੁਸ਼ਿਆਰਪੁਰ ’ਚ 84, ਤਰਨਤਾਰਨ ’ਚ 15, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 15, ਫਰੀਦਕੋਟ ’ਚ 6, ਸੰਗਰੂਰ ’ਚ 11, ਨਵਾਂਸ਼ਹਿਰ ’ਚ 85, ਰੂਪਨਗਰ ’ਚ 15, ਫਿਰੋਜ਼ਪੁਰ ’ਚ 27, ਬਠਿੰਡਾ ’ਚ 35, ਗੁਰਦਾਸਪੁਰ ’ਚ 29, ਫਤਿਹਗੜ੍ਹ ਸਾਹਿਬ ’ਚ 16, ਬਰਨਾਲਾ ’ਚ 4, ਫਾਜ਼ਿਲਕਾ ’ਚ 4, ਮੋਗਾ ’ਚ 27, ਮੁਕਤਸਰ ਸਾਹਿਬ ’ਚ 49 ਮਿਲੇ ਹਨ।