ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਲਗਭਗ ਨਾ ਦੇ ਬਰਾਬਰ ਹੀ ਰਹਿ ਗਿਆ ਹੈ। ਜਿਥੇ ਇਸ ਦੇ ਮਾਮਲੇ 100 ਤੋਂ ਵੀ ਹੇਠਾਂ ਚਲੇ ਗਏ ਹਨ ਉਥੇ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 86 ਮਾਮਲੇ ਦਰਜ ਕੀਤੇ ਗਏ, ਜਦਕਿ 6 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 184 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਫਰੀਦਕੋਟ ਤੋਂ 3 ਮਰੀਜ਼ਾਂ ਨੂੰ ਗੰਭੀਰ ਹਾਲਤ ਕਰਕੇ ਆਈਸੀਯੂ ਵਿੱਚ ਭਰਤੀ ਕੀਤਾ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 598334 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 581055 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 1046 ਮਾਮਲੇ ਅਜੇ ਵੀ ਐਕਟਿਵ ਹਨ।
ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16233 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 136 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 41 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 14 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : Chhatbir Zoo ਸਣੇ ਮੰਗਲਵਾਰ ਤੋਂ ਖੁੱਲ੍ਹਣਗੇ ਚਾਰ ਹੋਰ ਸ਼ਹਿਰਾਂ ਦੇ ਚਿੜੀਆਘਰ, ਸੈਲਾਨੀਆਂ ਦੀ ਐਂਟਰੀ ਲਈ ਰੱਖੀਆਂ ਸ਼ਰਤਾਂ