ਕੌਮੀ ਰਾਜਧਾਨੀ ਦਿੱਲੀ ਵਿੱਚ ਇੱਖ ਵਾਰ ਮੁੜ ਤੋਂ ਕੋਰੋਨਾ ਦੀ ਰਫਤਾਰ ਵਧਦੀ ਨਜ਼ਰ ਆ ਰਹੀ ਹੈ। ਪਿਛਲੇ ਕੁਝ ਦਿਨਾਂ ਵਿੱਚ ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸ਼ਨੀਵਾਰ ਨੂੰ ਦਿੱਲੀ ਵਿੱਚ 461 ਮਾਮਲੇ ਸਾਹਮਣੇ ਆਏ ਸਨ, ਰਾਜਧਾਨੀ ਵਿੱਚ ਹੁਣ ਪਾਜ਼ੀਟਿਵਿਟੀ ਰੇਟ ਵਧ ਕੇ 5.33 ਫੀਸਦੀ ‘ਤੇ ਪਹੁੰਚ ਗਿਆ ਹੈ।
ਕੋਰੋਨਾ ਦੇ ਵਧਦੇ ਮਾਮਲਿਆਂ ਵਿੱਚ ਦਿੱਲੀ ਵਿੱਚ ਕੋਵਿਡ-19 ਨੂੰ ਲੈ ਕੇ ਇੱਕ ਸਰਵੇਖਣ ਸਾਹਮਣੇ ਆਇਆ ਹੈ। ਸਰਵੇਖਣ ਵਿਚ ਕੋਵਿਡ ਨੂੰ ਲੈ ਕੇ ਹੈਰਾਨ ਕਰ ਦੇਣ ਵਾਲਾ ਦਾਅਵਾ ਕੀਤਾ ਗਿਆ ਹੈ। ਜੇ ਇਸ ਵਿੱਚ ਥੋੜ੍ਹੀ ਵੀ ਸੱਚਾਈ ਹੈ ਤਾਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਭਵਿੱਖ ਵਿੱਚ ਖਤਰਾ ਹੋਰ ਵੀ ਵਧ ਸਕਦਾ ਹੈ।
ਦਿੱਲੀ ਵਿੱਚ ਕੋਵਿਡ ਨੂੰ ਲੈ ਕੇ ਕੀਤੇ ਗਏ ਸਰਵੇਖਣ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ਵਿੱਚ ਆਪਣੇ ਕਰੀਬੀਆਂ ਨੂੰ ਕੋਵਿਡ ਹੋਣ ਦੀ ਜਾਣਕਾਰੀ ਦੇਣ ਵਾਲਿਆਂ ਦੀ ਗਿਣਤੀ ਵਿੱਚ 500 ਫੀਸਦੀ ਦਾ ਵਾਧਾ ਹੋਇਆ ਹੈ। ਦਿੱਲੀ ਐੱਨ.ਸੀ.ਐੱਰ. ਦੇ ਲਗਭਗ 19 ਫੀਸਦੀ ਲੋਕਾਂ ਨੇ ਇੱਕ ਸਰਵੇਖਣ ਵਿੱਚ ਦੱਸਿਆ ਕਿ ਉਨ੍ਹਾਂ ਦੇ ਜਾਣਕਾਰਾਂ ਵਿੱਚੋਂ ਇੱਕ ਜਾਂ ਇੱਕ ਤੋਂ ਵੱਧ ਲੋਕਾਂ ਨੂੰ ਪਿਛਲੇ 15 ਦਿਨਾਂ ਵਿੱਚ ਕੋਰੋਨਾ ਹੋਇਆ ਹੈ।
ਕੋਰੋਨਾ ਦੇ ਮਾਮਲਿਆਂ ‘ਤੇ ਸਰਵੇਖਣ ਕਰਨ ਵਾਲੀ ਫਰਮ ਲੋਕਲਸਰਕਿਲ ਨੇ ਕਿਹਾ ਕਿ ਪਿਛਲੇ 15 ਦਿਨਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਇਨਫੈਕਸ਼ਨ ਦੇ ਮਾਮਲਿਆਂ ਵਿੱਚ 500 ਫੀਸਦੀ ਤੋਂ ਵੱਧ ਦਾ ਵਾਧਾ ਕਰਜ ਕੀਤਾ ਗਿਆ ਹੈ। ਸਰਵੇਖਣ ਵਿੱਚ ਦਿੱਲੀ ਤੇ ਐੱਨ.ਸੀ.ਆਰ. ਦੇ ਸਾਰੇ ਜ਼ਿਲ੍ਹਿਆਂ ਦੇ 11,743 ਲੋਕਾਂ ਤੋਂ ਜਾਣਕਾਰੀ ਲਈ ਗਈ ਸੀ।
ਲੋਕਲਸਰਕਿਲ ਫਰਮ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਵਾਬ ਦਿੱਤੇ ਉਨ੍ਹਾਂ ਵਿੱਚੋਂ ਲਗਭਗ 67 ਫੀਸਦੀ ਮਰਦ ਸਨ, ਜਦਕਿ 22 ਫੀਸਦੀ ਔਰਤਾਂ ਸਨ। ਇਸ ਸਰਵੇਖਣ ਦੇ ਨਤੀਜੇ ਅਜਿਹੇ ਸਮੇਂ ‘ਤੇ ਸਾਹਮਣੇ ਆਏ ਹਨ ਜਦੋਂ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਦਿੱਲੀ ਵਿੱਚ ਸ਼ਨੀਵਾਰ ਨੂੰ 461 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ ਉਥੇ ਦੋ ਲੋਕਾਂ ਦੀ ਕੋਵਿਡ ਇਨਫੈਕਸ਼ਨ ਨਾਲ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਦਿੱਲੀ ਵਿੱਚ 27 ਫਰਵਰੀ ਨੂੰ 484 ਕੇਸ ਦਰਜ ਕੀਤੇ ਗਏ ਸਨ। ਦੱਸ ਦੇਈਏ ਕਿ 15 ਮਾਰਚ 2022 ਤੋਂ ਬਾਅਦ ਪਹਿਲੀ ਵਾਰ ਦਿੱਲੀ ਵਿੱਚ ਕੋਵਿਡ ਕਰਕੇ ਇੱਕ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।