ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 341 ਮਾਮਲੇ ਦਰਜ ਕੀਤੇ ਗਏ, ਜਦਕਿ 12 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 768 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਅੰਮ੍ਰਿਤਸਰ ਵਿੱਚ ਇੱਕ ਤੇ ਲੁਧਿਆਣਾ 5 ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 594279 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 573491 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 4832 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15956 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1679 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 373 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 114 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 30 ਜੂਨ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ, IELTS ਸੈਂਟਰ ਖੋਲ੍ਹਣ ਦੀ ਦਿੱਤੀ ਇਜਾਜ਼ਤ