Corona deaths in Amritsar : ਅੰਮ੍ਰਿਤਸਰ ’ਚ ਕੋਰੋਨਾ ਵਾਇਰਸ ਲਗਾਤਾਰ ਬੇਕਾਬੂ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲੇ ਵਿਚ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਮੌਤ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 42 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਇਕ 60 ਸਾਲਾ ਵਿਅਕਤੀ ਨੇ ਹਸਪਤਾਲ ਵਿਚ ਗੰਭੀਰ ਹਾਲਤ ਦੇ ਚੱਲਦਿਆਂ ਦਮ ਤੋੜ ਦਿੱਤਾ।
ਨਿਦੋਸ਼ ਕੁਮਾਰ ਦਾ ਇਹ ਵਿਅਕਤੀ ਮਜੀਠਾ ਰੋਡ ਦੀ ਫਰੈਂਚ ਕਾਲੋਨੀ ਦਾ ਰਹਿਣ ਵਾਲਾ ਸੀ ਅਤੇ ਇਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਮਰੀਜ਼ ਵਿਚ ਕੋਰੋਨਾ ਤੋਂ ਇਲਾਵਾ ਸ਼ੂਗਰ ਤੇ ਹੋਰ ਕਈ ਬੀਮਾਰੀਆਂ ਦੀ ਵੀ ਪੁਸ਼ਟੀ ਹੋਈ ਸੀ। ਇਸ ਤੋਂ ਇਲਾਵਾ ਅੱਜ ਇਕ ਹੋਰ ਮਾਮਲੇ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਈਐਸਆਈ ਹਸਪਤਾਲ ਦੇ ਇਕ ਰੇਡੀਓਗ੍ਰਾਫਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲੇ ਵੀ ਇਕ ਰੇਡੀਓਗ੍ਰਾਫਰ ਅਤੇ ਫਾਰਮਾਸਿਸਟ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬੀਤੇ ਦਿਨ ਵੀ ਪੰਜਾਬ ‘ਚ ਕੋਰੋਨਾਵਾਇਰਸ ਦੇ 202 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 5418 ਹੋ ਗਈ ਹੈ। ਬਿਤੇ ਦਿਨ ਸੂਬੇ ‘ਚ ਪੰਜ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨਾਂ ‘ਚੋਂ 3 ਮਰੀਜ਼ ਪਟਿਆਲਾ ਤੋਂ, 1 ਗੁਰਦਾਸਪੁਰ ਤੋਂ 1 ਸੰਗਰੂਰ ਤੋਂ ਸ਼ਾਮਲ ਸੀ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 3764 ਵਿਅਕਤੀ ਠੀਕ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਕੱਲ੍ਹ ਸਭ ਤੋਂ ਵੱਧ 60 ਮਾਮਲੇ ਸੰਗਰੂਰ ‘ਚ ਤੇ 45 ਮਾਮਲੇ ਪਟਿਆਲਾ ‘ਚ ਦਰਜ ਕੀਤੇ ਗਏ ਹਨ।