ਅੱਜ ਜਿਥੇ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਪੰਜਾਬ ਦੇ ਪਿੰਡਾਂ ਵਿੱਚ ਵਧੇਰੇ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਇੱਕ ਪਿੰਡ ਅਜਿਹਾ ਵੀ ਹੈ, ਜਿਥੇ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਮਝ ਕਾਰਨ ਇਹ ਇਸ ਮਹਾਮਾਰੀ ਦੇ ਕਹਿਰ ਤੋਂ ਬਚਿਆ ਹੋਇਆ ਹੈ। ਇਥੇ ਇਸ ਵੇਲੇ ਕੋਈ ਵੀ ਕੋਰੋਨਾ ਦਾ ਕੇਸ ਨਹੀਂ ਹੈ।
ਸੰਗਰੂਰ ਜ਼ਿਲ੍ਹੇ ਦਾ ਪਿੰਡ ਰਣੀਕੇ ਵਿੱਚ ਨਾ ਤਾਂ ਕੋਈ ਕੋਰੋਨਾ ਦਾ ਮਾਮਲਾ ਹੈ ਅਤੇ ਨਾ ਹੀ ਇਸ ਲਾਗ ਨਾਲ ਕਿਸੇ ਦੀ ਮੌਤ ਹੋਈ ਹੈ। ਪਿਛਲੇ ਸਾਲ ਪਿੰਡ ਦੇ ਲਗਭਗ ਅੱਧੀ ਦਰਜਨ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਸਨ। ਉਹ ਵੀ ਇਲਾਜ ਤੋਂ ਬਾਅਦ ਠੀਕ ਹੋ ਗਏ। ਧੂਰੀ ਤੋਂ ਅੱਠ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਰਣੀਕੇ 502 ਹੈਕਟੇਅਰ ਵਿਚ ਫੈਲਿਆ ਹੋਇਆ ਹੈ, ਜਿਥੇ ਆਬਾਦੀ ਦੋ ਹਜ਼ਾਰ ਹੈ। ਅੱਧੀ ਆਬਾਦੀ ਦੀ ਸੈਂਪਲਿੰਗ ਹੋ ਚੁੱਕੇ ਹੈ।
ਖਾਸ ਗੱਲ ਇਹ ਹੈ ਕਿ ਪੰਚਾਇਤ ਨੇ ਨਾ ਤਾਂ ਕੋਈ ਠੀਕਰੀ ਪਹਿਰਾ ਲਾਇਆ ਹੈ ਅਤੇ ਨਾ ਲੋਕਾਂ ਦੇ ਕਿਤੇ ਆਉਣ-ਜਾਣ ਦੀ ਪਾਬੰਦੀ ਹੈ। ਪੰਚਾਇਤ ਹਰ ਪਿੰਡ ਵਾਸੀ ਨੂੰ ਆਪਣੀ ਦੇਖਭਾਲ ਕਰਨ ਲਈ ਲਗਾਤਾਰ ਜਾਗਰੂਕ ਕਰ ਰਹੀ ਸੀ ਤਾਂਕਿ ਉਹ ਸਿਰਫ ਕੋਰੋਨਾ ਦੀ ਲਾਗ ਨੂੰ ਰੋਕਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਮੰਨ ਸਕਣ। ਇਸ ਦਾ ਨਤੀਜਾ ਇਹ ਹੋਇਆ ਕਿ ਪਿੰਡ ਕੋਰੋਨਾ ਮਹਾਮਾਰੀ ਤੋਂ ਸੁਰੱਖਿਅਤ ਹੈ। ਇੱਥੇ ਲੋਕ ਮਾਸਕ ਪਹਿਨਦੇ ਹਨ ਅਤੇ ਕੋਰੋਨਾ ਨੂੰ ਰੋਕਣ ਲਈ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਫੋਨ ‘ਤੇ ਲੈ ਸਕਣਗੇ ਕੋਵਿਡ-19 ਤੇ ਬਲੈਕ ਫੰਗਸ ਬਾਰੇ ਜਾਣਕਾਰੀ, ‘ਆਪ’ ਨੇ ਸ਼ੁਰੂ ਕੀਤੀ ‘ਡਾਕਟਰ ਹੈਲਪਲਾਈਨ’
ਪਿੰਡ ਦੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਪਿੰਡ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਪਿੰਡ ਵਿਚ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜਿਥੇ ਪਿਛਲੇ ਸਾਲ ਕੋਰੋਨਾ ਦੇ ਮਰੀਜ਼ ਰੱਖੇ ਗਏ ਸਨ। ਉਹ ਉਥੋਂ ਠੀਕ ਹੋ ਕੇ ਆਪਣੇ ਘਰ ਪਰਤ ਗਏ ਸਨ।
ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ਤੋਂ ਫਰਾਰ ਕੈਦੀਆਂ ਦੇ ਮਾਮਲੇ ‘ਚ ਵੱਡੀ ਕਾਰਵਾਈ, 3 ਮੁਲਾਜ਼ਮ ਸਸਪੈਂਡ
ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਦੀ ਟੀਮ ਦੇ ਨਾਲ ਹਰ ਰੋਜ਼ ਪਿੰਡ ਵਿੱਚ ਘਰ-ਘਰ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿਚ ਜੇ ਕੋਈ ਵਿਅਕਤੀ ਕੋਰੋਨਾ ਤੋਂ ਪੜਤ ਪਾਇਆ ਗਿਆ ਤਾਂ ਉਸ ਦਾ ਪੂਰਾ ਰਿਕਾਰਡ ਮੌਜੂਦ ਰਹੇਗਾ। ਬਜ਼ੁਰਗਾਂ, ਬੱਚਿਆਂ ਅਤੇ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਆਪਣਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ।