Corona kills two and half : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਕਰਕੇ ਇਕ ਢਾਈ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਹ ਬੱਚੀ ਗੁਰੂ ਨਾਨਕ ਹਸਪਤਾਲ ਵਿਚ ਇਲਾਜ ਲਈ ਦਾਖਲ ਸੀ। ਬੱਚੇ ਨੂੰ ਖੰਘ, ਜੁਕਾਮ ਤੇ ਨਿਮੋਨੀਆ ਦੀ ਸ਼ਿਕਾਇਤ ਸੀ ਅਤੇ ਇਸ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿਸ ਦੀ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਇਹ ਜਾਣਕਾਰੀ ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਅੱਜ ਵੀਰਵਾਰ ਅੰਮ੍ਰਿਤਸਰ ਵਿਚ ਇਕ 15 ਸਾਲਾ ਲੜਕੇ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ ਇਕ 60 ਸਾਲਾ ਕਟਰਾ ਦੁਲੋ ਦੇ ਰਹਿਮ ਵਾਲੇ ਵਿਅਕਤੀ ਦੀ ਰਿਪੋਰਟ ਵਿਚ ਵੀ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਵਿਅਕਤੀ ਦੀ ਕੋਈ ਵੀ ਟਰੈਵਲ ਹਿਸਟਰੀ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿਚ ਆਇਆ ਦੱਸਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਅੱਜ ਸੂਬੇ ਵਿਚ ਸਾਹਮਣੇ ਆਏ ਕੋਰੋਨਾ ਮਾਮਲਿਆਂ ਵਿਚ ਚਾਰ ਗਰਭਵਤੀ ਔਰਤਾਂ ਵੀ ਪਾਜ਼ੀਟਿਵ ਪਾਈਆਂ ਗਈਆਂ ਹਨ। ਇਹ ਔਰਤਾਂ ਬਟਾਲਾ ਦੇ ਆਲੇ-ਦੁਆਲੇ ਦੇ ਪਿੰਡਾਂ ਨਾਲ ਸਬੰਧਤ ਦੱਸੀਆਂ ਜਾ ਰਹੀਆਂ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਚਾਰਾਂ ਨੇ ਕਿਸੇ ਇਕ ਹੀ ਡਾਕਟਰ, ਕਲੀਨਿਕ ਜਾਂ ਹਸਪਤਾਲ ਤੋਂ ਕੋਈ ਸਿਹਤ ਸੇਵਾਵਾਂ ਤਾਂ ਪ੍ਰਾਪਤ ਨਹੀਂ ਕੀਤੀਆਂ ਜਾਂ ਫਿਰ ਕਿਤੋਂ ਇਕ ਹੀ ਜਗ੍ਹਾ ਤੋਂ ਕੋਈ ਦਵਾਈ ਆਦਿ ਨਹੀਂ ਲਈ ਤਾਂ ਫਿਰ ਇਨ੍ਹਾਂ ਨੂੰ ਇਹ ਇਨਫੈਕਸ਼ਨ ਕਿੱਥੋਂ ਹੋਈ, ਅਜੇ ਤੱਕ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗਾ।