Corona outbreak in Punjab : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2963 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ, ਜਿਥੇ ਸਭ ਤੋਂ 489 ਮਾਮਲੇ ਦਰਜ ਕੀਤੇ ਗਏ। ਉਥੇ ਹੀ ਅੱਜ ਕੋਰੋਨਾ ਨਾਲ 69 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 2155 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।
ਅੱਜ ਜਾਰੀ ਅੰਕੜਿਆਂ ਮੁਤਾਬਕ ਅੱਜ ਕੋਰੋਨਾ ਕਰਕੇ ਅੰਮਿਤਸਰ ਤੋਂ 4, ਬਠਿੰਡਾ ਤੋਂ 4, ਫਰਿਦਕੋਟ ਤੋਂ ਇੱਕ, ਫਤਿਹਗੜ੍ਹ ਸਾਹਿਬ ਤੋਂ 1, ਫਾਜ਼ਿਲਕਾ 3, ਫਿਰੋਜ਼ਪੁਰ ਤੋਂ 2, ਗੁਰਦਾਸਪੁਰ ਤੋਂ 6, ਹੁਸ਼ਿਆਰਪੁਰ ਤੇ ਜਲੰਧਰ ਤੋਂ 8-8, ਕਪੂਰਥਲਾ ਤੋਂ 4, ਮੋਗਾ ਤੋਂ ਇੱਕ, ਮੋਹਾਲੀ ਤੋਂ ਚਾਰ, ਪਟਿਆਲਾ ਤੋਂ 2, ਰੋਪੜ ਤੋਂ ਤਿੰਨ, ਸੰਗਰੂਰ ਤੋਂ ਦੋ, ਨਵਾਂਸ਼ਹਿਰ ਤੇ ਤਰਨਤਾਰਨ ਤੋਂ 3-3 ਤੋਂ ਤਿੰਨ ਮਰੀਜ਼ਾਂ ਨੇ ਦਮ ਤੋੜਿਆ। ਉਥੇ ਹੀ ਲੁਧਿਆਣਾ ਵਿੱਚ ਸਭ ਤੋਂ ਵੱਧ 10 ਮੌਤਾਂ ਹੋਈਆਂ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 231734 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 201127 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 23917 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 6690 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੇ ਚੱਲਦਿਆਂ ਹੁਣ ਹਫਤੇ ਦੇ ਸਾਰੇ 7 ਦਿਨ ਟੀਕਾਕਰਣ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਸੈਸ਼ਨ ਸਾਈਟਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ ਅਤੇ ਰਾਜ ਵਿਚ ਯੋਗ ਵਿਅਕਤੀ ਨੂੰ ਟੀਕਾ ਲਗਾਉਣ ਲਈ ਕਿਸੇ ਵੀ ਪਛਾਣ ਪ੍ਰਮਾਣ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ। ਇਹ ਫੈਸਲਾ ਪਿਛਲੇ ਕਈ ਦਿਨਾਂ ਤੋਂ ਰਾਜ ਵਿਚ ਰੋਜ਼ਾਨਾ ਨਵੇਂ ਕੋਵਿਡ ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਦੇ ਪ੍ਰਭਾਵਸ਼ਾਲੀ ਢੰਗ ਨੂੰ ਰੋਕਣ ਲਈ ਲਿਆ ਗਿਆ ਹੈ।