Corona Positive Lab Assistant : ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਸੂਬੇ ਵਿਚ ਵੱਡੀ ਗਿਣਤੀ ’ਚ ਵਾਧਾ ਹੋ ਰਿਹਾ ਹੈ। ਹਸਪਤਾਲਾਂ ਵਿਚ ਕੰਮ ਕਰਨ ਵਾਲੇ ਡਾਕਟਰ ਤੇ ਹੋਰ ਕੰਮ ਕਰਨ ਵਾਲੇ ਮੁਲਾਜ਼ਮ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ ਇਸ ਦੇ ਨਾਲ ਹੀ ਪੰਜਾਬ ਦੀਆਂ ਜੇਲਾਂ ਵਿਚ ਵੀ ਇਸ ਨੇ ਆਪਣੀ ਦਸਤਕ ਦੇ ਦਿੱਤੀ ਹੈ। ਕੋਵਿਡ-19 ਦੇ ਤਾਜ਼ਾ ਮਾਮਲੇ ਅੰਮ੍ਰਿਤਸਰ ਤੇ ਸੰਗਰੂਰ ਤੋਂ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਜ਼ਿਲਾ ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਲੋਪੋਕੇ ਵਿਖੇ ਕੰਮ ਕਰਨ ਵਾਲੇ ਇਕ ਮੁਲਾਜ਼ਮ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਸੀਐਸਸੀ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਕੋਰੋਨਾ ਵਾਇਰਸ ਦੇ ਟੈਸਟ ਲਈ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚ ਇਕ ਮੁਲਾਜ਼ਮ ਜਸਵੰਤ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਜਸਵੰਤ ਸਿੰਘ ਕਮਿਨਊਨਿਟੀ ਹੈਲਥ ਸੈਂਟਰ ਵਿਖੇ ਲੈਬ ਅਸਿਸਟੈਂਟ ਵਜੋਂ ਕੰਮ ਕਰਦਾ ਹੈ ਅਤੇ ਉਸ ਦੀ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੀ ਜਾਣਕਾਰੀ ਐਸਐਮਓ ਡਾ. ਬ੍ਰਿਜ ਭੂਸ਼ਣ ਸਹਿਗਲ ਵੱਲੋਂ ਦਿੱਤੀ ਗੀ। ਇਥੇ ਇਹ ਵੀ ਦੱਸ ਦੇਈਏ ਕਿ ਜਸਵੰਤ ਸਿੰਘ ਵੇਰਕਾ ਦਾ ਰਹਿਣ ਵਾਲਾ ਹੈ ਅਤੇ ਸੀਐਮਸੀ ਲੋਪੋਕੇ ਤੋਂ ਇਲਾਵਾ ਵੇਰਕਾ ਸਥਿਤ ਹੈਲਤ ਸੈਂਟਰ ਵਿਖੇ ਵੀ ਤਿੰਨ ਦਿਨ ਡਿਊਟੀ ਦਿੰਦਾ ਸੀ। ਫਿਲਹਾਲ ਵਿਭਾਗ ਵੱਲੋਂ ਜਸਵੰਤ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 76 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 91 ਹੋ ਗਈ ਹੈ।
ਇਸ ਤੋਂ ਇਲਾਵਾ ਸੰਗਰੂਰ ’ਚ ਵੀ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਕੁਮਾਰ ਨੇ ਦੱਸਿਆ ਕਿ ਭਜਨ ਕੌਰ ਵਾਸੀ ਬਾਗੜੀਆਂ ਸੰਗਰੂਰ, ਲੁਧਿਆਣਾ ਜੇਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਰੋਨਾ ਦੇ ਤਿੰਨ ਪਾਜ਼ੀਟਿਵ ਮਰੀਜ਼ ਠੀਕ ਹੋਣ ’ਤੇ ਜ਼ਿਲਾ ਸੰਗਰੂਰ ਨੂੰ ਗ੍ਰੀਨ ਜ਼ੋਨ ਐਲਾਨਿਆ ਜਾਣਾ ਸੀ, ਪਰ ਬੀਤੇ ਦਿਨੀਂ ਮਰੀਜ਼ਾਂ ਦੀ ਗਿਣਤੀ ਵਿਚ ਮੁੜ ਵਾਧਾ ਹੋ ਗਿਆ। ਤਿੰਨ ਦਿਨਾਂ ਵਿਚ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ।