Corona Positive Patient died : ਚੰਡੀਗੜ੍ਹ ਵਿਚ ਅੱਜ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਥੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਮਰੀਜ਼ ਨੇ ਪੀਜੀਆਈ ਹਸਪਤਾਲ ਵਿਚ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਸੈਕਟਰ-16 ਵਿਚ ਮੈਡੀਕਲ ਹਾਲ ਦੇ ਸੰਚਾਲਕ ਦਾ ਪਿਤਾ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਸੀ। ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਹਾਲਤ ਗੰਭੀਰ ਹੋਣ ਕਾਰਨ ਦੀ ਅੱਜ ਮੌਤ ਹੋ ਗਈ। ਦੱਸਣਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਕਈ ਹੋਰ ਮੈਂਬਰਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਸ਼ਹਿਰ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ 7ਵੀਂ ਮੌਤ ਹੈ।
ਦੱਸਣਯੋਗ ਹੈ ਕਿ ਸ਼ਹਿਰ ਵਿਚ ਕੋਰੋਨਾ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਹਨ। ਬੀਤੇ ਦਿਨ ਚੰਡੀਗੜ੍ਹ ਵਿਚ 21 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿਚ ਜੀਐਮਸੀਐਚ-32 ਵਿਚ ਸੈਕਟਰ-32 ਦੇ ਰਹਿਣ ਵਾਲੇ 48 ਸਾਲਾ ਇਕ ਡਾਕਟਰ ਅਤੇ ਦੜਵਾ ਵਿਚ ਰਹਿਣ ਵਾਲੇ 40 ਸਾਲਾ ਲੈਬ ਅਟੈਂਡੈਂਟ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਦੱਸਣਯੋਗ ਹੈ ਕਿ ਸ਼ਹਿਰ ਵਿਚ ਹੁਣ ਤੱਕ ਕੋਰੋਨਾ ਦੇ 487 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 401 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਸ਼ਹਿਰ ਵਿਚ ਕੋਰੋਨਾ ਦੇ ਕੁਲ 79 ਮਾਮਲੇ ਸਰਗਰਮ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦੱਸ ਦੇਈਏ ਕਿ ਬੀਤੇ ਦਿਨ ਵੀ ਸ਼ਹਿਰ ਵਿਚ 6 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲੋਂ ਛੁੱਟੀ ਦਿੱਤੀ ਗਈ ਜਿਨ੍ਹਾਂ ਵਿਚ ਸੈਕਟਰ-22 ਦੀ 45 ਸਾਲਾ ਔਰਤ, ਖੁੱਡਾ ਅਲੀਸ਼ੇਰ ਦਾ ਦੋ ਸਾਲ ਦਾ ਬੱਚਾ, ਸੈਕਟਰ-41 ਦੀ 45 ਸਾਲਾ ਔਰਤ, ਖੁੱਡਾ ਅਲੀਸ਼ੇਰ ਦਾ ਦੋ ਸਾਲ ਦਾ ਬੱਚਾ, ਸੈਕਟਰ-41 ਦੀ 45 ਸਾਲਾ ਔਰਤ ਅਤੇ ਸੱਤ ਸਾਲ ਦਾ ਬੱਚਾ ਅਤੇ ਰਾਮਦਰਬਾਰ ਦੀ 48 ਸਾਲਾ ਔਰਤ ਸ਼ਾਮਲ ਹੈ।