Corona positive patient in dasuha : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀੰ ਲੈ ਰਿਹਾ। ਇਸ ਦੇ ਵਧਦੇ ਮਾਮਲਿਆਂ ਕਾਰਨ ਸਿਹਤ ਵਿਭਾਗ ਵਿਚ ਭਾਜੜਾਂ ਪੈ ਗਈਆਂ ਹਨ। ਅੱਜ ਹੁਸ਼ਿਆਰਪੁਰ ਵਿਖੇ ਦਸੂਹਾ ਦੇ ਇਕ ਪਿੰਡ ਨਰੈਮਗੜ੍ਹ ਵਿਚ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਦੀ ਪੁਸ਼ਟੀ ਐਸਐਮਓ ਡਾ. ਐਸਪੀ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਚਰਨ ਸਿੰਘ ਨਿਵਾਸੀ ਨਰੈਣਗੜ੍ਹ ਦੇ ਰੂਪ ਵਿਚ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪੰਜਾਬ ਪਰਤਣ ਵਾਲੇ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਵਿਚ ਸ਼ਾਮਲ ਸੀ। ਉਥੇ ਹੀ ਦਸੂਹਾ ’ਚੋਂ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਪਹੁੰਚ ਕੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਿਹਤ ਵਿਭਾਗ ਵੱਲੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਹੁਸ਼ਿਆਰਪੁਰ ਵਿਚ ਪਹਿਲਾਂ ਹੀ 11 ਕੇਸ ਸਾਹਮਣੇ ਆ ਚੁੱਕੇ ਹਨ ਜਦਕਿ ਅੱਜ ਇਸ ਨਵੇਂ ਮਾਮਲੇ ਦੇ ਆਉਣ ਨਾਲ ਹੁਸ਼ਿਆਰਪੁਰ ਵਿਚ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵੱਡੀ ਗਿਣਤੀ ਵਿਚ ਵਾਧਾ ਹੋਇਆ ਹੈ ਤੇ ਇਨ੍ਹਾਂ ਵਿਚੋਂ ਵਧੇਰੇ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤਨ ਵਾਲੇ ਸ਼ਰਧਾਲੂਆਂ ਨਾਲ ਹੀ ਸਬੰਧਤ ਹਨ। ਦੱਸਣਯੋਗ ਹੈ ਕਿ ਕੱਲ ਲੁਧਿਆਣਾ ਵਿਚ ਇਕੱਠੇ 22 ਕੇਸ ਮਿਲਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਅੱਜ ਸ਼ਨੀਵਾਰ ਮੋਹਾਲੀ ਵਿਚ ਕੋਰੋਨਾ ਵਾਇਰਸ ਦੇ 2 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਚੰਡੀਗੜ੍ਹੀ ਤੋਂ ਵੀ ਇਸ 6 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।