Corona positive Sukhbir Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੋਕਿ ਬੀਤੇ ਦਿਨ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਨੂੰ ਇਲਾਜ ਲਈ ਮੋਹਾਲੀ ਤੋਂ ਦਿੱਲੀ ਦੇ ਮੇਦਾਂਦਾ ਹਸਪਤਾਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਦੇ ਰਹੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।
ਪਰ ਅੱਜ ਸੁਖਬੀਰ ਬਾਦਲ ਨੂੰ ਸਿਹਤ ਵਿਗੜਨ ਕਾਰਨ ਮੋਹਾਲੀ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ ਕਿ, “ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਮੇਰਾ ਕੋਰੋਨਾ ਟੈਸਟ ਪਾਜੇਟਿਵ ਆਇਆ ਹੈ। ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ ‘ਚ ਜਾ ਰਿਹਾ ਹਾਂ। ਬੀਤੇ ਦਿਨਾਂ ‘ਚ ਮੇਰੇ ਸੰਪਰਕ ਵਿੱਚ ਆਏ ਸਾਰੇ ਸੱਜਣਾਂ ਨੂੰ ਮੇਰੀ ਬੇਨਤੀ ਹੈ ਕਿ ਆਪਣਾ ਕੋਰੋਨਾ ਟੈਸਟ ਕਰਵਾਉਣ, ਅਤੇ ਇਸ ਸੰਬੰਧੀ ਸਾਰੀਆਂ ਸਾਵਧਾਨੀਆਂ ਵਰਤੋਂ ਵਿੱਚ ਲਿਆਉਣ।” ਪਿਛਲੇ ਕੁੱਝ ਮਹੀਨਿਆਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਈ ਸੀ, ਪਰ ਹੁਣ ਇੱਕ ਵਾਰ ਫਿਰ ਕੋਰੋਨਾ ਦਾ ਖਤਰਾ ਵੱਧਦਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਉਥੇ ਹੀ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਵਿੱਚ ਸਖਤੀ ਕਰਨ ਦੀ ਤਿਆਰੀ ਕਰ ਲਈ ਹੈ।