Corona reached the villages of Jalandhar : ਜਲੰਧਰ ਵਿਚ ਸ਼ਹਿਰ ਤੋਂ ਬਾਅਦ ਇਕ ਵਾਰ ਫਿਰ ਦਿਹਾਤ ਤੋਂ ਤਿੰਨ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਜਲੰਧਰ ਜ਼ਿਲੇ ਵਿਚ ਪੈਂਦੇ ਪਿੰਡਾਂ ਤੋਂ ਤਿੰਨ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਬਿਲਗਾ ਦੇ ਪਿੰਡ ਡੱਲਾ ਤੋਂ 38 ਸਾਲ ਦੀ ਇਕ ਔਰਤ ਅਤੇ ਉਸ ਦਾ 15 ਸਾਲ ਦੇ ਪੁੱਤਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਦੋਵੇਂ ਪਿਛਲੇ ਦਿਨੀਂ ਪਿੰਡ ਤੋਂ ਮਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਭਾਬੀ ਤੇ ਭਤੀਜਾ ਹਨ, ਜਦਕਿ ਤੀਸਰਾ ਮਰੀਜ਼ ਪੰਡ ਬੋਪਾਰਾਏ ਤੋਂ 25 ਸਾਲ ਦਾ ਨੌਜਵਾਨ ਹੈ। ਇਹ ਨੌਜਵਾਨ ਕੋਰੋਨਾ ਦੀ ਲਪੇਟ ਵਿਚ ਕਿਵੇਂ ਆਇਆ ਇਸ ਬਾਰੇ ਅਜੇ ਤੱਕ ਕੁਝ ਵੀ ਪਤਾ ਨਹੀਂ ਲਗਿਆ।
ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 250 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀਪੀ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ 186 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਭੇਜੇ ਗਏ ਹਨ। ਇਸ ਤੋਂ ਇਲਾਵਾ 195 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦੇਈਏ ਕਿ ਜਲੰਧਰ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ 8 ਮਾਮਲੇ ਆਏ ਸਨ। ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 7812 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 6897 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 483 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਕੋਰੋਨਾ ਵਾਇਰਸ ਦੇ 36 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸੂਬੇ ਅੰਦਰ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 2233 ਹੋ ਗਈ ਹੈ। ਸੂਬੇ ਵਿਚ ਕਰੋਨਾ ਮਹਾਂਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ 44 ਹੋ ਗਈ ਹੈ। ਸੂਬੇ ਵਿਚ ਕੁੱਲ 84497 ਲੋਕਾਂ ਦੇ ਸੈਂਪਲ ਲੈ ਕੇ ਟੈਸਟਿੰਗ ਦੇ ਲਈ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ 2233 ਲੋਕਾਂ ਦੀ ਰਿਪੋਰਟ ਪੌਜਿਟਵ ਆਈ ਹੈ। ਜਿਨ੍ਹਾਂ ਵਿਚੋਂ ਕਿ 1967 ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਠੀਕ ਹੋ ਚੁੱਕੇ ਹਨ। ਅਤੇ ਇਸ ਸਮੇਂ ਸੂਬੇ ਵਿਚ 222 ਐਕਟਿਵ ਕੇਸ ਚੱਲ ਰਹੇ ਹਨ।