ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲੇ ਹੁਣ ਪੰਜਾਬ ਵਿੱਚ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1230 ਮਾਮਲੇ ਦਰਜ ਕੀਤੇ ਗਏ, ਜਦਕਿ 59 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 2071 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਪਟਿਆਲਾ ਤੋਂ 2 ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ। ਉਥੇ ਫਰੀਦਕੋਟ ਤੋਂ ਦੋ ਅਤੇ ਅੰਮ੍ਰਿਤਸਰ ਤੋਂ ਇੱਕ ਮਰੀਜ਼ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 585986 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 555245 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 15306 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15435 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 2716 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 625 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 197 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : 12ਵੀਂ ਦੇ ਵਿਦਿਆਰਥੀ ਧਿਆਨ ਦੇਣ! 15 ਜੂਨ ਤੋਂ ਹੋਣਗੀਆਂ ਰਹਿੰਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ