Coronavirus India Case Count: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ 87 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ 3 ਹਜ਼ਾਰ 604 ਨਵੇਂ ਮਾਮਲੇ ਸਾਹਮਣੇ ਆਏ ਹਨ । ਹਾਲਾਂਕਿ, ਸੋਮਵਾਰ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਸੋਮਵਾਰ ਨੂੰ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ । ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ ਦੇਸ਼ ਵਿੱਚ 70 ਹਜ਼ਾਰ 756 ਲੋਕ ਕੋਰੋਨਾ ਨਾਲ ਪੀੜਤ ਚੁੱਕੇ ਹਨ। ਇਸ ਦੇ ਨਾਲ ਹੀ 2293 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ 22 ਹਜ਼ਾਰ 455 ਲੋਕ ਠੀਕ ਹੋਏ ਹਨ ।
ਸਿਹਤ ਮੰਤਰਾਲੇ ਅਨੁਸਾਰ ਮਹਾਂਰਾਸ਼ਟਰ ਵਿੱਚ ਸਭ ਤੋਂ ਵੱਧ 868, ਗੁਜਰਾਤ ਵਿੱਚ 513, ਮੱਧ ਪ੍ਰਦੇਸ਼ ਵਿੱਚ 221, ਪੱਛਮੀ ਬੰਗਾਲ ਵਿੱਚ 190, ਰਾਜਸਥਾਨ ਵਿੱਚ 113, ਉੱਤਰ ਪ੍ਰਦੇਸ਼ ਵਿੱਚ 80, ਆਂਧਰਾ ਪ੍ਰਦੇਸ਼ ਵਿੱਚ 45, ਤਾਮਿਲਨਾਡੂ ਵਿੱਚ 53, ਤੇਲੰਗਾਨਾ ਵਿੱਚ 30 , ਕਰਨਾਟਕ ਵਿੱਚ 31, ਪੰਜਾਬ ਵਿੱਚ 31, ਜੰਮੂ ਅਤੇ ਕਸ਼ਮੀਰ ਵਿੱਚ 10, ਹਰਿਆਣਾ ਵਿੱਚ 11, ਬਿਹਾਰ ਵਿੱਚ 6, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 3, ਚੰਡੀਗੜ੍ਹ ਵਿੱਚ 2, ਹਿਮਾਚਲ ਪ੍ਰਦੇਸ਼ ਵਿੱਚ 2, ਅਸਾਮ ਵਿੱਚ 2 ਅਤੇ ਮੇਘਾਲਿਆ ਇੱਕ ਮੌਤ ਹੋਈ ਹੈ ।
ਦਰਅਸਲ, ਮਹਾਂਰਾਸ਼ਟਰ ਵਿੱਚ ਕੋਰੋਨਾ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ । ਹੁਣ ਤੱਕ ਇੱਥੇ 23 ਹਜ਼ਾਰ 401 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 868 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਮਹਾਂਰਾਸ਼ਟਰ ਤੋਂ ਬਾਅਦ ਗੁਜਰਾਤ ਵਿੱਚ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ । ਹੁਣ ਤੱਕ ਇੱਥੇ 8 ਹਜ਼ਾਰ 541 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 513 ਲੋਕਾਂ ਦੀ ਮੌਤ ਹੋ ਚੁੱਕੀ ਹੈ ।