ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਭਾ ਵਿਚ ਮਹਾਰਾਜਾ ਅਗਰਸੇਨ ਸਮਾਰਕ ਦਾ ਉਦਘਾਟਨ ਕਰਨ ਪਹੁੰਚੇ ਹਨ। ਇਸ ਮੌਕੇ CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਨਸ਼ਿਆਂ ਖਿਲਾਫ ਐਕਸ਼ਨ ਲਗਾਤਾਰ ਜਾਰੀ ਹੈ। ਮਾਨ ਸਰਕਾਰ ਵੱਲੋਂ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ‘ਚ ਸਾਡਾ ਸਾਥ ਦਿਓ। ਉਨ੍ਹਾਂ ਕਿਹਾ ਕਿ ਸੂਬੇ ‘ਤੇ ਲੱਗੇ ਨਸ਼ਿਆਂ ਦੇ ਕਲੰਕ ਨੂੰ ਸਾਫ਼ ਕਰ ਰਹੇ ਹਾਂ ਤੇ ਜੇ ਇਹ ਲੋਕ ਲਹਿਰ ਬਣੇਗੀ ਤਾਂ ਹੀ ਅਸੀਂ ਇਸਨੂੰ ਖਤਮ ਕਰ ਸਕਦੇ ਹਾਂ।
CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਮਾਜ ਨੂੰ ਸਿਊਂਕ ਦੀ ਤਰ੍ਹਾਂ ਲੱਗਿਆ ਹੋਇਆ ਹੈ ਤੇ ਇਸ ਨੂੰ ਖਤਮ ਕਰਨ ਲਈ ਲੋਕ ਪੋਰਟਲ ਤੇ ਵਟਸਐਪ ‘ਤੇ ਸ਼ਿਕਾਇ ਕਰ ਰਹੇ ਹਨ। ਅਸੀਂ ਰੋਜ਼ਾਨਾ ਮਿਲ ਰਹੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰ ਰਹੇ ਹਾਂ ਤੇ ਵਿਗੜੇ ਸਿਸਟਮ ਨੂੰ ਠੀਕ ਕਰਨ ਲਈ ਲੋਕ ਸਾਡਾ ਸਾਥ ਦੇਣ । ਸਾਡੀ ਨੀਅਤ ਸਾਫ ਹੈ ਤੇ ਅਸੀਂ ਇਸ ਸਿਸਟਮ ਨੂੰ ਠੀਕ ਕਰ ਕੇ ਰਹਾਂਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀ ਸਾਰੇ ਧਰਮਾਂ ਦਾ ਆਦਰ-ਸਤਿਕਾਰ ਕਰਦੇ ਹਨ। ਅਸੀਂ ਇਸ ਸਾਲ 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਾਰਮਿਕ ਅਸਥਾਨਾਂ ‘ਤੇ ਕੀਰਤਨ ਦਰਬਾਰ ਸਜਾਏ ਜਾਣਗੇ।
ਇਹ ਵੀ ਪੜ੍ਹੋ : AAP ਸੁਪਰੀਮੋ ਕੇਜਰੀਵਾਲ ਦਾ ਐਲਾਨ, ਛੋਟੇ ਵਪਾਰੀਆਂ ਦੀ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਬਣਾਇਆ ਜਾਵੇਗਾ ਵਪਾਰੀ ਬੋਰਡ
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਪੁਰਾਣੇ ਨੇਤਾਵਾਂ ਦੀ ਲਾਪ੍ਰਵਾਹੀ ਦੀ ਵਜ੍ਹਾ ਤੋਂ ਵਧੀ ਹੈ। ਇਕ ਸਮੇਂ ਜੋ ਪੰਜਾਬ ਖੁਸ਼ਹਾਲ ਸੀ, ਉਹ ਨਸ਼ੇ ਦੀ ਚਪੇਟ ਵਿਚ ਆ ਗਿਆ ਹੈ। ਕਈ ਬੱਚੇ ਵੀ ਨਸ਼ੇ ਦਾ ਸ਼ਿਕਾਰ ਹੋ ਗਏ ਹਨ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਖਿਲਾਫ ਸਖਤ ਕਦਮ ਚੁੱਕ ਰਹੀ ਹੈ। ਕੇਜਰੀਵਾਲ ਨੇ ਦੱਸਿਆ ਕਿ ਹੁਣ ਕਈ ਪਿੰਡ ਪੂਰੀ ਤਰ੍ਹਾਂ ਤੋਂ ਨਸ਼ਾ ਮੁਕਤ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
























