ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਖੁਫੀਆ ਆਪ੍ਰੇਸ਼ਨ ਤਹਿਤ ਗੈਰ-ਕਾਨੂੰਨੀ ਹਥਿਆਰਾ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਨਾਮੀ ਗੈਂਗ ਦੇ ਇਕ ਗੁਰਗੇ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਉਸ ਕੋਲੋਂ 6 .32 ਬੋਰ ਦੀ ਪਿਸਤੌਲਾਂ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਹਥਿਆਰ ਅਪਰਾਧਿਕ ਗਤੀਵਿਧੀਆਂ ਲਈ ਮੱਧਪ੍ਰਦੇਸ਼ ਤੋਂ ਪੰਜਾਬ ਵਿਚ ਤਸਕਰੀ ਲਈ ਲਿਆਏ ਗਏ ਸਨ। ਖਦਸ਼ਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਗੈਂਗਵਾਰ, ਕਾਂਟ੍ਰੈਕਟ ਕੀਲਿੰਗ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਦੋ 2 ਬਦਮਾਸ਼ ਹੋਏ ਜ਼ਖਮੀ
ਕਾਊਂਟਰ ਇੰਟੈਲੀਜੈਂਸ ਟੀਮਾਂ ਹੁਣ ਇਸ ਗਿਰੋਹ ਦੀ ਪੂਰੀ ਸਪਲਾਈ ਚੇਨ ਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਡੂੰਘੀ ਜਾਂਚ ਕਰ ਰਹੀਆਂ ਹਨ। ਪੁਲਿਸ ਦਾ ਉਦੇਸ਼ ਉਸ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਇਸ ਮਾਮਲੇ ਵਿਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਫੜਿਆ ਗਿਆ ਮੁਲਜ਼ਮ ਗੁਰਬਾਜ਼ ਸਿੰਘ ਨਾਮੀ ਗੈਂਗ ਦਾ ਮੈਂਬਰ ਹੈ ਜੋ ਪੰਜਾਬ ਤੇ ਆਸ-ਪਾਸ ਦੇ ਸੂਬਿਆਂ ਵਿਚ ਕਤਲ, ਡਕੈਤੀ ਤੇ ਜਬਰਨ ਵਸੂਲੀ ਵਰਗੇ ਅਪਰਾਧਾਂ ਵਿਚ ਸ਼ਾਮਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
