ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲਾਂ ਬਰਾਮਦ ਕੀਤੀਆਂ ਹਨ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਜਾਰੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਦੋਵੇਂ ਤਸਕਰਾਂ ਨੂੰ ਉਸ ਸਮੇਂ ਦਬੋਚਿਆ ਗਿਆ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਆ ਰਹੇ ਸਨ। ਮੁਲਜ਼ਮਾਂ ਦਾ ਮੰਨਣਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਤੇ ਉਸ ਦੇ ਪਿੱਛੇ ਵਿਦੇਸ਼ ਵਿਚ ਬੈਠੇ ਤਸਕਰ ਹਨ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਗਈ ਤਾਂ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ। ਮੁਲਜ਼ਮਾਂ ਤੋਂ ਮਿਲੀ ਮੋਬਾਈਲ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਤੋਂ ਪਾਕਿਸਤਾਨ ਵਿਚ ਬੈਠੇ ਤਸਕਰ ਨੂਰ ਦਾ ਨਾਂ ਸਾਹਮਣੇ ਆਇਆ ਹੈ ਇਸੇ ਨੂਰ ਨੇ ਡ੍ਰੋਨ ਰਾਹੀਂ ਇਨ੍ਹਾਂ ਹਥਿਆਰਾਂ ਦੀ ਖੇਪ ਨੂੰ ਭਾਰਤੀ ਸਰਹੱਦ ਵਿਚ ਭੇਜਿਆ ਸੀ।
ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਅਫ਼ਸਰ ‘ਤੇ ਡਿੱਗੀ ਗਾਜ, SSP ਵਿਜੀਲੈਂਸ ਨੂੰ ਕੀਤਾ ਗਿਆ ਸਸਪੈਂਡ
ਪੁਲਿਸ ਨੇ SSOC ਥਾਣਾ ਅੰਮ੍ਰਿਤਸਰ ਵਿਚ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈਟਵਰਕ ਵਿਚ ਕੌਣ-ਕੌਣ ਲੋਕ ਸ਼ਾਮਲ ਹਨ। ਪੁਲਿਸ ਦਾ ਫੋਕਸ ਇਸ ਪੂਰੇ ਤਸਕਰੀ ਮਾਡਿਊਲ ਨੂੰ ਬੇਨਕਾਬ ਕਰਕੇ ਉਸ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਤੋਂ ਖਤਮ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -: