ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਜਰਮਨੀ ਵਿਚ ਬੈਠੇ ਨਾਮੀ ਗੈਂਗਸਟਰ ਦੇ 2 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 2.8 ਕਿਲੋ IED, 1.6 KG. RDX ਤੇ ਇਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ।ਮੁਲਜ਼ਮਾਂ ਦੀ ਪਛਾਣ ਜੱਗਾ ਸਿੰਘ ਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਪੰਜਾਬ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਦੋਵੇਂ ਮੁਲਜ਼ਮ ਫਿਲਹਾਲ ਪੁਲਿਸ ਰਿਮਾਂਡ ‘ਤੇ ਚੱਲ ਰਹੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ ਵਿਚ ਬੈਠੇ ਨਾਮੀ ਗੈਂਗਸਟਰ ਦੇ 2 ਮੁੱਖ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਵਿਗਾੜਨ ਦੀ ਪਾਕਿਸਤਾਨ ਦੀ ISI ਦੀ ਯੋਜਨਾ ਨੂੰ ਅਸਫਲ ਕਰ ਦਿੱਤਾ ਗਿਆ।
ਜਾਂਚ ਮੁਤਾਬਕ ਫੜੀ ਗਈ IED ਹਮਲੇ ਲਈ ਬਣਾਈ ਗਈ ਸੀ। ਮੁਲਜ਼ਮ ਖਿਲਾਫ਼ ਵਿਸਫੋਟਕ ਪਦਾਰਥ ਐਕਟ ਦੇ ਤਹਿਤ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
