Court summons against Former DGP Saini : ਫ਼ਰੀਦਕੋਟ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੋਟਕਪੂਰਾ ਗੋਲੀ ਕਾਂਡ ਵਿੱਚ ਹੁਣ ਫ਼ਰੀਦਕੋਟ ਦੀ ਅਦਾਲਤ ਨੇ ਕਾਰਵਾਈ ਕਰਦਿਆਂ ਸਾਬਕਾ ਡੀਜੀਪੀ ਦੇ ਨਾਂ ’ਤੇ 18 ਫ਼ਰਵਰੀ ਲਈ ਸੰਮਨ ਜਾਰੀ ਕੀਤੇ ਹਨ, ਜੋਕਿ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਦੇ ਬਾਹਰ ਚਿਪਕ ਦਿੱਤੇ ਗਏ ਹਨ।
ਬਹਿਬਲ ਕਲਾਂ ਪੁਲਿਸ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਦੇਣ ਤੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵੀਰਵਾਰ ਨੂੰ ਇਨਕਾਰ ਕਰ ਦਿੱਤਾ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ। ਸੈਣੀ ਅਤੇ ਉਮਰਾਨੰਗਲ ਦੋਵੇਂ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿਖੇ ਧਾਰਾ 302, 307, 34, 201, 218, 166 ਏ, 120 ਬੀ, 34, 194, 195, 109 ਅਤੇ ਆਰਮਜ਼ ਐਕਟ ਦੀ 25, 27 ਦੇ ਤਹਿਤ ਅਪਰਾਧਿਕ ਕੇਸ ਵਿੱਚ ਦੋਸ਼ੀ ਹਨ।
ਦੱਸ ਦੇਈਏ ਕਿ ਇਹ ਕੇਸ 21 ਅਕਤੂਬਰ, 2015 ਨੂੰ ਦਰਜ ਕੀਤਾ ਗਿਆ ਸੀ, ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਏ ਕਤਲੇਆਮ ਦੀਆਂ ਘਟਨਾਵਾਂ ਤੋਂ ਬਾਅਦ 14 ਅਕਤੂਬਰ ਨੂੰ ਬਹਿਬਲ ਕਲਾਂ ਵਿਖੇ ਪੁਲਿਸ ਫਾਇਰਿੰਗ ਵਿੱਚ ਕਥਿਤ ਤੌਰ ‘ਤੇ ਦੋ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਇਸ ਕੇਸ ਵਿੱਚ ਸੈਣੀ ਅਤੇ ਉਮਰਾਨੰਗਲ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 15 ਜਨਵਰੀ ਨੂੰ ਚਾਰਜਸ਼ੀਟ ਕੀਤੀ ਸੀ ਅਤੇ ਉਨ੍ਹਾਂ ਨੂੰ ਅਦਾਲਤ ਨੇ 9 ਫਰਵਰੀ ਲਈ ਤਲਬ ਕੀਤਾ ਸੀ। ਪਰ ਉਹ ਦੋਵੇਂ ਪੇਸ਼ ਨਹੀਂ ਹੋਏ। ਜਿਸ ਤੋਂ ਬਅਦ ਅਦਾਲਤ ਨੇ ਉਨ੍ਹਾਂ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ। ਅਦਲਤ ਵੱਲੋਂ ਹੁਣ ਉਨ੍ਹਾਂ ਨੂੰ ਛੋਟ ਦੇ ਦਿੱਤੀ ਗਈ ਪਰ 1 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।