ਪੰਜਾਬ ਪੁਲਿਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਉਣ ਲਈ ਦਿੱਲੀ ਅਦਾਲਤ ਵਿੱਚ ਅਪੀਲ ਕੀਤੀ। ਲਾਰੈਸ ਗੈਂਗ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਰਿਮਾਂਡ ਦੀ ਮਿਆਦ ਖਤਮ ਹੋਣ ‘ਤੇ ਪਟਿਆਲਾ ਹਾਊਸ ਅਦਾਲਤ ‘ਚ ਪੇਸ਼ ਕੀਤਾ ਗਿਆ।
ਪੰਜਾਬ ਦੇ ਐਡਵੋਕੇਟ ਜਨਰਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛ-ਗਿੱਛ ਲਈ ਟਰਾਂਜ਼ਿਟ ਰਿਮਾਂਡ ਦੀ ਮੰਗ ਕਰਦਿਆਂ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ ਤੇ ਪਟਿਆਲਾ ਹਾਊਸ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕਰਨ ਵਾਲੀ ਪੰਜਾਬ ਪੁਲਿਸ ਦੀ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸਨੇ ਦਲੀਲ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਉਸਦਾ ਐਨਕਾਊਂਟਰ ਕਰ ਸਕਦੀ ਹੈ। ਉਸਨੇ ਇਸ ਮਾਮਲੇ ਵਿੱਚ NIA ਕੋਰਟ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸਨੂੰ ਕੋਈ ਰਾਹਤ ਨਹੀਂ ਮਿਲੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਮਾਨਸਾ ਪੁਲਿਸ ਨੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਸਨ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀ ਦਿੱਤੀ ਜਾ ਰਹੀ ਸੀ। ਪੁਲਿਸ ਨੇ ਸਿੱਧੇ ਲਾਰੈਂਸ ‘ਤੇ ਕੇਸ ਦਰਜ ਨਹੀਂ ਕੀਤਾ, ਪਰ ਬਿਆਨ ਵਿੱਚ ਉਸਦਾ ਨਾਮ ਦਰਜ ਹੈ। ਇਸੇ ਆਧਾਰ ‘ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਮੰਗਿਆ ਜਾਵੇਗਾ।