Cousins shot dead : ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਪਿੰਡ ਮਾਛੀਲਾ ਦੇ ਸ਼ਮਸ਼ਾਨਘਾਟ ਦੇ ਨਿਰਮਾਣ ਕਾਰਜ ਨੂੰ ਲੈ ਕੇ ਦੋ ਭਰਾਵਾਂ ਵਿਚ ਝਗੜਾ ਹੋ ਗਿਆ, ਜੋ ਇੰਨਾ ਵੱਧ ਗਿਆ ਕਿ ਦੋਹਾਂ ਨੇ ਇੱਕ-ਦੂਜੇ ਦੀ ਜਾਨ ਲੈ ਲਈ। ਇਕ ਭਰਾ ਮੌਜੂਦਾ ਸਰਪੰਚ ਸੀ, ਜਦਕਿ ਦੂਸਰਾ ਸਾਬਕਾ ਸਰਪੰਚ ਸੀ। ਝਗੜੇ ਦੌਰਾਨ ਦੋਹਾਂ ਨੇ ਇੱਕ ਦੂਜੇ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਦੋਵੇਂ ਚਚੇਰੇ ਭਰਾ ਮਾਰੇ ਗਏ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਗੋਲੀਬਾਰੀ ਵਿਚ ਇਕ ਗੰਭੀਰ ਨੌਜਵਾਨ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੇਰਾ ਬਾਬਾ ਨਾਨਕ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮੌਜੂਦਾ ਸਰਪੰਚ ਮਨਜੀਤ ਸਿੰਘ ਵੱਲੋਂ ਪਿੰਡ ਮਛਰਲਾ ਵਿਖੇ ਸ਼ਮਸ਼ਾਨਘਾਟ ਵਿਖੇ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਸੀ। ਵੀਰਵਾਰ ਸਵੇਰੇ ਉਸ ਦੀ ਚਚੇਰੇ ਭਰਾ ਸਾਬਕਾ ਸਰਪੰਚ ਹਰਦੇਵ ਸਿੰਘ ਦੇ ਨਾਲ ਸ਼ਮਸ਼ਾਨਘਾਟ ਵਿੱਚ ਕਈ ਘੰਟੇ ਬਿਤਾਉਣ ਨੂੰ ਲੈ ਕੇ ਤਕਰਾਰ ਹੋ ਗਈ। ਮਾਮੂਲੀ ਤਕਰਾਰ ਨੇ ਇਸ ਦੌਰਾਨ ਖੂਨੀ ਰੂਪ ਧਾਰ ਲਿਆ। ਦੋਵਾਂ ਪਾਸਿਓਂ ਫਾਇਰਿੰਗ ਸ਼ੁਰੂ ਹੋ ਗਈ। ਇਸ ਕਾਰਨ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਾਬਕਾ ਸਰਪੰਚ ਹਰਦਿਆਲ ਸਿੰਘ ਅਤੇ ਉਸ ਦੇ ਬੇਟੇ ਸਾਬੀ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਸਾਬਕਾ ਸਰਪੰਚ ਹਰਦਿਆਲ ਸਿੰਘ ਦੀ ਵੀ ਅੰਮ੍ਰਿਤਸਰ ਵਿਚ ਮੌਤ ਹੋ ਗਈ।
ਹਰਦਿਆਲ ਸਿੰਘ ਦੇ ਬੇਟੇ ਸਾਬੀ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਦੂਜੇ ਪਾਸੇ ਡੇਰਾ ਬਾਬਾ ਨਾਨਕ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਸਾਬਕਾ ਸਰਪੰਚ ਹਰਦਿਆਲ ਸਿੰਘ ਦੀ ਲਾਸ਼ ਵੀ ਗੁਰਦਾਸਪੁਰ ਲਿਆਂਦੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।