ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਖਰੀ ਸਾਹ ਲਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੂਜੇ ਪਾਸੇ ਕੈਬਨਿਟ ਦੀ ਬੈਠਕ ਵਿਚ ਸਾਬਕਾ ਪੀਐੱਮ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਸੋਗ ਪ੍ਰਸਤਾਵ ਪਾਸ ਕੀਤਾ ਗਿਆ।
ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਲੰਬੇ ਸਮੇਂ ਤੋਂ ਬੀਮਾਰ ਸਨ। ਘਰ ‘ਤੇ ਬੇਹੋਸ਼ ਹੋਣ ਦੇ ਬਾਅਦ ਉਨ੍ਹਾਂ ਨੂੰ ਰਾਤ 8.06 ਵਜੇ ਦਿੱਲੀ ਦੇ ਏਮਜ਼ ਲਿਆਂਦਾ ਗਿਆ ਸੀ। ਬੀਤੀ ਰਾਤ 9.51 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੀ ਅੰਤਿਮ ਯਾਤਰਾ ਭਲਕੇ ਯਾਨੀ ਸ਼ਨੀਵਾਰ ਨੂੰ ਸਵੇਰੇ 9.30 ਵਜੇ ਦਿੱਲੀ ਸਥਿਤ AICC (ਆਲ ਇੰਡੀਆ ਕਾਂਗਰਸ ਕਮੇਟੀ) ਮੁੱਖ ਦਫਤਰ ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਕਾਂਗਰਸ ਕੇਸੀ ਵੇਣੁਗੋਪਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਵੇਰੇ 8 ਵਜੇ ਡਾ. ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਰਿਹਾਇਸ਼ ਤੋਂ AICC ਮੁੱਖ ਦਫਤਰ ਲਿਆਂਦੀ ਜਾਵੇਗੀ ਜਿਥੇ ਸਵੇਰੇ 8.30 ਵਜੇ ਤੋਂ 9.30 ਵਜੇ ਤੱਕ ਲੋਕ ਤੇ ਕਾਂਗਰਸ ਵਰਕਰ ਉੁਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣਗੇ।
ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ 2004 ਵਿਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣਏ ਸਨ।ਉਨ੍ਹਾਂ ਨੇ 2014 ਤੱਕ ਇਸ ਅਹੁਦੇ ‘ਤੇ ਦੋ ਕਾਰਜਕਾਲ ਪੂਰੇ ਕੀਤੇ ਸਨ। ਉਹ ਦੇਸ਼ ਦੇ ਪਹਿਲੇ ਸਿੱਖ ਤੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਚੌਥੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਦੇ ਦੇਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨ ਦਾ ਰਾਸ਼ਟਰੀ ਸੋਗ ਐਲਾਨਿਆ ਗਿਆ ਹੈ। ਨਾਲ ਹੀ ਅੱਜ ਹੋਣ ਵਾਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ। ਪਾਰਟੀ ਦੇ ਸਾਰੇ ਪ੍ਰੋਗਰਾਮ 3 ਜਨਵਰੀ ਦੇ ਬਾਅਦ ਸ਼ੁਰੂ ਹੋਣਗੇ।
ਇਹ ਵੀ ਪੜ੍ਹੋ : ਕਿਤੇ ਤੁਸੀਂ ਵੀ ਤਾਂ ਨਹੀਂ ਮਿਲਾਉਂਦੇ ਦੁੱਧ ‘ਚ ਇਹ 3 ਚੀਜ਼ਾਂ, ਤੇਜ਼ੀ ਨਾਲ ਵਧੇਗਾ ਭਾਰ, ਸਿਹਤ ‘ਤੇ ਪੈਂਦਾ ਮਾੜਾ ਅਸਰ
ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਕੱਲ ਕਾਂਗਰਸ ਮੁੱਖ ਦਫਤਰ ਵਿਚ ਰੱਖਿਆ ਜਾਵੇਗਾ ਜਿਥੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਜਾਣਕਾਰੀ ਮੁਤਾਬਕ ਮਨਮੋਹਨ ਦਾ ਅੰਤਿਮ ਸਸਕਾਰ ਕੱਲ੍ਹ ਹੋਵੇਗਾ। ਉਨ੍ਹਾਂ ਦੀਆਂ ਧੀਆਂ ਅੱਜ ਸ਼ਾਮ ਤੱਕ ਅਮਰੀਕਾ ਤੋਂ ਭਾਰਤ ਆ ਜਾਣਗੀਆਂ। ਅੰਤਿਮ ਸਸਕਾਰ ਕਿਸ ਜਗ੍ਹਾ ਹੋਵੇਗਾ, ਇਸ ਦਾ ਫੈਸਲਾ ਪ੍ਰਧਾਨ ਮੰਤਰੀ ਦਫਤਰ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: