ਚੰਡੀਗੜ੍ਹ: ਕ੍ਰਿਕਟਰ ਯੁਵਰਾਜ ਸਿੰਘ ਦਲਿਤਾਂ ਬਾਰੇ ਅਪਮਾਨਜਨਕ ਟਿੱਪਣੀਆਂ ਦੀ ਚੱਲ ਰਹੀ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ। ਜਿਸ ਮੋਬਾਈਲ ਫ਼ੋਨ ‘ਤੇ ਗੱਲਬਾਤ ਹੋਈ ਸੀ, ਉਸ ਨੂੰ ਵੀ ਯੁਵਰਾਜ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਹਾਈਕੋਰਟ ਨੇ ਯੁਵਰਾਜ ਦੁਆਰਾ ਸੌਂਪੇ ਗਏ ਉਪਕਰਣਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।
ਪੰਜਾਬ-ਹਰਿਆਣਾ ਹਾਈਕੋਰਟ ਨੇ ਯੁਵਰਾਜ ਸਿੰਘ ਦੁਆਰਾ ਸੌਂਪੇ ਗਏ ਉਪਕਰਣਾਂ ਦੀ ਜਾਂਚ ਤੋਂ ਬਾਅਦ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਯੁਵਰਾਜ ਸਿੰਘ ‘ਤੇ ਕਿਸੇ ਵੀ ਤਰ੍ਹਾਂ ਦੀ ਪੁਲਿਸ ਕਾਰਵਾਈ ਨੂੰ ਅਗਲੀ ਸੁਣਵਾਈ ਤੱਕ ਰੋਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਪਟੀਸ਼ਨ ਦਾਇਰ ਕਰਦੇ ਹੋਏ ਯੁਵਰਾਜ ਸਿੰਘ ਨੇ ਦੱਸਿਆ ਸੀ ਕਿ 1 ਅਪ੍ਰੈਲ, 2020 ਨੂੰ ਉਹ ਆਪਣੇ ਸਾਥੀ ਰੋਹਿਤ ਸ਼ਰਮਾ ਨਾਲ ਸੋਸ਼ਲ ਮੀਡੀਆ ‘ਤੇ ਲਾਈਵ ਚੈਟ ਕਰ ਰਹੇ ਸਨ। ਇਸ ਦੌਰਾਨ ਲੌਕਡਾਊਨ ਬਾਰੇ ਵਿਚਾਰ-ਵਟਾਂਦਰੇ ਦੌਰਾਨ ਉਨ੍ਹਾਂ ਨੇ ਮਜ਼ਾਕ ਵਿੱਚ ਆਪਣੇ ਦੋਸਤਾਂ ਨੂੰ ਕੁਝ ਸ਼ਬਦ ਕਹੇ।
ਇਸ ਤੋਂ ਬਾਅਦ ਇਹ ਵੀਡੀਓ ਇਸ ਸੰਦੇਸ਼ ਨਾਲ ਵਾਇਰਲ ਹੋਇਆ ਕਿ ਇਹ ਦੱਬੇ-ਕੁਚਲੇ ਵਰਗ ਦਾ ਅਪਮਾਨ ਹੈ। ਇਹ ਸਭ ਇੱਕ ਮਜ਼ਾਕ ਦਾ ਹਿੱਸਾ ਸੀ ਅਤੇ ਇਹ ਕਿਸੇ ਦਾ ਅਪਮਾਨ ਕਰਨ ਲਈ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ- ਹੜਤਾਲੀ ਮੁਲਾਜ਼ਮਾਂ ਨੂੰ ਸਰਕਾਰ ਨੇ ਸੱਦਿਆ ਗੱਲਬਾਤ ਲਈ, ਸਿਸਵਾਂ ਫਾਰਮ ਹਾਊਸ ਦਾ ਘਿਰਾਓ ਟਾਲਿਆ
ਇਸ ਬਾਰੇ ਯੁਵਰਾਜ ਸਿੰਘ ਨੇ ਕਹਿਣਾ ਹੈ ਕਿ ਵਿਆਹ ਵਿੱਚ ਨੱਚਣ ‘ਤੇ ਟਿੱਪਣੀ ਕਰਦੇ ਹੋਏ ਕਹੇ ਸਨ ਜੋ ਮਜ਼ਾਕੀਆ ਅੰਦਾਜ਼ ਵਿੱਚ ਸੀ। ਇਸ ਦੇ ਸਪੱਸ਼ਟੀਕਰਨ ਦੇ ਬਾਵਜੂਦੇ ਪਟੀਸ਼ਨਰ ਦੇ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਯੁਵਰਾਜ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਲੋਕਾਂ ਨੂੰ ਅਜਿਹੀਆਂ ਗੱਲਾਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਨ੍ਹਾਂ ਦੀ ਗਲਤ ਵਿਆਖਿਆ ਕੀਤੀ ਜਾ ਸਕਦੀ ਹੈ ਅਤੇ ਮਸ਼ਹੂਰ ਲੋਕਾਂ ਦੇ ਮਾਮਲੇ ਵਿੱਚ ਇਹ ਗੱਲ ਜ਼ਿਆਦਾ ਲਾਗੂ ਹੋਣੀ ਚਾਹੀਦੀ ਹੈ।