ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਐੱਸਏਐੱਸਨਗਰ ਨੇ ਆਰਮੀ ਤੋਂ ਫਰਾਰ ਚੱਲ ਰਹੇ ਜਵਾਨ ਰਾਜਬੀਰ ਸਿੰਘ ਉਰਫ ਫੌਜੀ ਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ‘ਤੇ ਸਰਹੱਦ ਪਾਰ ਤੋਂ ਡਰੱਗਸ ਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇਕ ਵੱਡੇ ਨੈਟਵਰਕ ਦਾ ਹਿੱਸਾ ਹੋਣ ਦਾ ਦੋਸ਼ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
SSOC ਦੀ ਟੀਮ ਨੇ ਕਾਰਵਾਈ ਕਰਦੇ ਹੋਏ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ। ਆਪ੍ਰੇਸ਼ਨ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇਕ ਹੈਂਡ ਗ੍ਰਨੇਡ ਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਨੈਟਵਰਕ ਡਰੱਗ ਤਸਕਰੀ ਜ਼ਰੀਏ ਅੱਤਵਾਦੀ ਫੰਡਿੰਗ ਵਿਚ ਸ਼ਾਮਲ ਸੀ। ਪੁਲਿਸ ਮੁਤਾਬਕ ਰਾਜਬੀਰ ਸਿੰਘ ਉਰਫ ਫੌਜੀ ਪਹਿਲਾਂ ਤੋਂ ਹੀ ਇਕ ਜਾਸੂਸੀ ਮਾਮਲੇ ਵਿਚ ਲੋੜੀਂਦਾ ਹੈ। ਇਸ ਸਬੰਧੀ ਉਸ ਖਿਲਾਫ ਇਸੇ ਸਾਲ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਚ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ : ਧੀ ਨਾਲ ਘਰ ‘ਚ ਮੌਜੂਦ ਮਹਿਲਾ ਦਾ ਦਿਨ-ਦਿਹਾੜੇ ਨੌਜਵਾਨ ਵੱਲੋਂ ਕਤਲ, ਜਾਂਚ ‘ਚ ਜੁਟੀ ਪੁਲਿਸ
ਜਾਂਚ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਰਾਜਬੀਰ ਸਿੰਘ ਹਰਿਆਣਾ ਦੇ ਸਿਰਸਾ ਸਥਿਤ ਮਹਿਲਾ ਪੁਲਿਸ ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦੀ ਸਾਜਿਸ਼ ਵਿਚ ਸ਼ਾਮਲ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸੇ ਨੇ ਇਸ ਹਮਲੇ ਲਈ ਹੈਂਡ ਗ੍ਰਨੇਡ ਦੀ ਸਪਲਾਈ ਕਰਵਾਈ ਤੇ ਫੰਡਿੰਗ ਦੀ ਵਿਵਸਥਾ ਕੀਤੀ ਸੀ। ਫਿਲਹਾਲ ਦੋਵੇਂ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ ਤੇ ਉਮੀਦ ਹੈ ਕਿ ਇਸ ਨੈਟਵਰਕ ਨਾਲ ਜੁੜੇ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























